ਬਰੈਮਪਟਨ ਬਾਰ ਦੇ ਬਾਹਰ ਹੋਈ ਗੋਲੀਬਾਰੀ ”ਚ ਇੱਕ ਦੀ ਮੌਤ

13ਟੋਰਾਂਟੋ,16 ਮਈ ( ਪੀਡੀ ਬੇਉਰੋ ) ਸ਼ੁੱਕਰਵਾਰ ਰਾਤ ਨੂੰ ਬਰੈਮਪਟਨ ਬਾਰ ਦੇ ਬਾਹਰ ਹੋਈ ਗੋਲੀਬਾਰੀ ‘ਚ ਇੱਕ ਵਿਅਕਤੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਦੀਮ ਬਾਸਕੋਮਬੇ ਦੇ ਰੂਪ ‘ਚ ਹੋਈ ਹੈ। ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਰਾਤ ਕਰੀਬ 9 ਵਜੇ ਉਨ੍ਹਾਂ ਨੂੰ ਇਸ ਗੋਲੀਬਾਰੀ ਦੀ ਘਟਨਾ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਉਹ ਤੁਰੰਤ ਘਟਨਾ ਵਾਲੀ ਥਾਂ ਪਹੁੰਚੇ ਅਤੇ ਦੇਖਿਆ ਕਿ ਇਸ ਘਟਨਾ ‘ਚ ਇੱਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਛਾਤੀ ‘ਚ ਗੋਲੀ ਲੱਗੀ ਸੀ, ਜਿਸ ਤੋਂ ਬਾਅਦ ਉਸ ਨੂੰ ਟੋਰਾਂਟੋ ਦੇ ਇੱਕ ਹਸਪਤਾਲ ‘ਚ ਭਰਤੀ ਕਰਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸ ਮ੍ਰਿਕਤ ਕਰਾਰ ਦਿੱਤਾ। ਫਿਲਹਾਲ ਪੁਲਸ ਇਸ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ ਅਤੇ ਉਨ੍ਹਾਂ ਵਲੋਂ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।

468 ad

Submit a Comment

Your email address will not be published. Required fields are marked *