ਬਾਜਵਾ ਨੇ ਟੀਚਰਾਂ ‘ਤੇ ਲਾਠੀਚਾਰਜ ਦੀ ਨਿੰਦਾ ਕੀਤੀ

ਚੰਡੀਗੜ੍ਹ- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਬੀਤੇ ਦਿਨ ਅੰਮ੍ਰਿਤਸਰ ‘ਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਈ.ਟੀ.ਟੀ Bajwaਟੀਚਰਾਂ ‘ਤੇ ਪੁਲਿਸ ਵੱਲੋਂ ਬੇਰਹਮੀਪੂਰਵਕ ਕੀਤੇ ਗਏ ਲਾਠੀਚਾਰਜ ਦੀ ਜ਼ੋਰਦਾਰ ਨਿੰਦਾ ਕੀਤੀ ਹੈ ਅਤੇ ਉਨ੍ਹਾਂ ਖਿਲਾਫ ਦਰਜ਼ ਕੀਤੇ ਗਏ ਮਾਮਲਿਆਂ ਨੂੰ ਤੁਰੰਤ ਤੇ ਬਿਨ੍ਹਾਂ ਕਿਸੇ ਸ਼ਰਤ ਤੋਂ ਵਾਪਸ ਲਏ ਜਾਣ ਦੀ ਮੰਗ ਕੀਤੀ ਹੈ। ਇਥੇ ਜ਼ਾਰੀ ਬਿਆਨ ‘ਚ ਬਾਜਵਾ ਨੇ ਕਿਹਾ ਕਿ ਸ਼ਾਂਤ ਪ੍ਰਦਰਸ਼ਨਕਾਰੀਆਂ ਖਿਲਾਫ ਪੁਲਿਸ ਦਾ ਦਮਨ ਲੋਕਤਾਂਤਰਿਕ ਨਿਯਮਾਂ ਦੇ ਸਾਰੇ ਸਿਧਾਂਤਾਂ ਵਿਰੁੱਧ ਹੈ ਅਤੇ ਇਸ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੀ ਸਰਕਾਰ ਦੇ ਲੋਕ ਵਿਰੋਧ ਰਵੱਈਏ ਦਾ ਖੁਲਾਸਾ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਵਿਦੇਸ਼ਾਂ ‘ਚ ਅੰਤਰ ਰਾਸ਼ਟਰੀ ਏਅਰਪੋਰਟਾਂ ‘ਤੇ ਚੈਕਿੰਗ ਲਈ ਸੁਰੱਖਿਆ ਮੁਲਾਜ਼ਮਾਂ ਵੱਲੋਂ ਪੱਗੜੀਆਂ ਉਤਾਰਨ ਲਈ ਕਹਿ ਜਾਣ ‘ਤੇ ਭੜਕ ਗਏ ਸਨ, ਪਰ ਪੰਜਾਬ ‘ਚ ਪੁਲਿਸ ਇਨ੍ਹਾਂ ਪੱਗੜੀਆਂ ਪ੍ਰਤੀ ਪੂਰੀ ਤਰ੍ਹਾਂ ਬੇਅਦਬੀ ਦਿਖਾ ਰਹੀ ਹੈ ਤੇ ਇਹ ਪਹਿਲੀ ਵਾਰ ਨਹੀਂ ਹੋਇਆ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸ਼ਾਂਤਮਈ ਢੰਗ ਨਾਲ ਅੰਦੋਲਨ ਕਰਨਾ ਸੰਵਿਧਾਨ ਵੱਲੋਂ ਹਰੇਕ ਨਾਗਰਿਕ ਨੂੰ ਦਿੱਤਾ ਗਿਆ ਅਧਿਕਾਰ ਹੈ, ਪਰ ਬਾਦਲ ਸਰਕਾਰ ਨੇ ਅਜਿਹੇ ਅੰਦੋਲਨਾਂ ਖਿਲਾਫ ਤਾਨਾਸ਼ਾਹੀ ਰਵੱਈਆ ਅਪਣਾਇਆ ਹੈ, ਜਿਹੜੀ ਸਮਾਜ ਦੇ ਵੱਖ ਵੱਖ ਵਰਗਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ‘ਚ ਨਾਕਾਮ ਰਹੀ ਹੈ।

468 ad