ਬਾਦਲ ਦਾ ਘਿਰਾਓ ਕਰਨ ਗਏ ਕਾਂਗਰਸੀਆਂ ਨੂੰ ਭਜਾ-ਭਜਾ ਕੁੱਟਿਆ

13ਚੰਡੀਗੜ੍ਹ, 4 ਮਈ ( ਜਗਦੀਸ਼ ਬਾਮਬਾ ) ਚੰਡੀਗੜ੍ਹ ਪੁਲਿਸ ਨੇ ਅੱਜ ਕਾਂਗਰਸੀਆਂ ‘ਤੇ ਖੂਬ ਡੰਡਾ ਵਰ੍ਹਾਇਆ। ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਤੇ ਪਾਣੀ ਦੀਆਂ ਬੁਛਾੜਾਂ ਨਾਲ ਕਈ ਕਾਂਗਰਸੀ ਵਰਕਰ ਜ਼ਖ਼ਮੀ ਵੀ ਹੋ ਗਏ। ਪੁਲਿਸ ਨੇ ਕਾਂਗਰਸੀਆਂ ਨੂੰ ਭਜਾ-ਭਜਾ ਕੇ ਕੁੱਟਿਆ। ਕਾਂਗਰਸ ਦਾ ਇਲਜ਼ਾਮ ਹੈ ਕਿ ਉਹ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸਨ ਪਰ ਪੁਲਿਸ ਨੇ ਅੰਨ੍ਹੇਵਾਹ ਲਾਠੀਚਾਰਜ ਕਰ ਦਿੱਤਾ।ਦਰਅਸਲ ਪੰਜਾਬ ਕਾਂਗਰਸ ਦੇ ਕਾਰਕੁਨ ਅੱਜ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦੇ ਬਾਦਲ ਘਿਰਾਓ ਕਰ ਰਹੇ ਸਨ। ਕਾਂਗਰਸੀ ਕਾਰਕੁਨ ਜਿਉਂ ਹੀ ਮੁੱਖ ਮੰਤਰੀ ਨਿਵਾਸ ਵੱਲ ਵਧੇ ਤਾਂ ਇਨ੍ਹਾਂ ਨੂੰ ਪੁਲਿਸ ਨੇ ਰੋਕ ਲਿਆ। ਕਾਂਗਰਸੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਇਨ੍ਹਾਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਕਰਦਿਆਂ ਲਾਠੀਚਾਰਜ ਵੀ ਕੀਤਾ।
ਕਾਂਗਰਸ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਵੇਲੇ ਸਿਰ ਨਾ ਕਰਨ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਸਨ। ਕਾਂਗਰਸ ਦਾ ਇਲਜ਼ਾਮ ਹੈ ਕਿ ਸੂਬੇ ਵਿੱਚ ਕਿਸਾਨਾਂ ਦਾ ਸੋਸ਼ਣ ਹੋ ਰਿਹਾ ਹੈ। ਇਸ ਕਰਕੇ ਕਿਸਾਨ ਖੁਦਕੁਸ਼ੀ ਕਰ ਰਹੇ ਹਨ। ਕਾਂਗਰਸੀ ਲੀਡਰਾਂ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਗੀਆਂ ਜਾਂਦੀਆਂ, ਸੰਘਰਸ਼ ਜਾਰੀ ਰਹੇਗਾ।

468 ad

Submit a Comment

Your email address will not be published. Required fields are marked *