ਭਾਰਤੀ ਸੁਪਰੀਮ ਕੋਰਟ ਵੱਲੋਂ ਤੰਬਾਕੂ ਦੇ ਉਤਪਾਦਨ ‘ਤੇ ਪਾਬੰਦੀ ਲਾਉਣ ਲਈ ਕੇਂਦਰ ਅਤੇ ਰਾਜਾਂ ਨੂੰ ਨੋਟਿਸ

ਤੰਬਾਕੂ ਦੀ ਵਰਤੋਂ ਨਾਲ ਮਨੁੱਖੀ ਸਿਹਤ ‘ਤੇ ਪਏ ਰਹੇ ਮਾੜੇ ਪ੍ਰਭਾਵ ਕਾਰਨ ਅਤੇ ਪੈਦਾ ਹੋ ਰਹੀਆਂ ਖਤਰਨਾਕ ਬਿਮਾਰੀਆਂ ਦੇ ਮੱਦੇ ਨਜ਼ਰ ਭਾਰਤੀ ਸੁਪਰੀਮ ਕੋਰਟ ਨੇ ਇਸਦੀ ਉਪਜ ‘ਤੇ ਪਾਬੰਦੀ ਲਾਉਣ ਬਾਰੇ ਵਿਚਾਰ ਕਰਨ ਦਾ ਫੈਸਲਾ ਕੀਤਾ ਹੈ।

ਸੁਪਰੀਮ ਕੋਰਟ ਨੇ ਅੱਜ ਦੇਸ਼ ਭਰ ਵਿਚ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਤੰਬਾਕੂ ਦੇ ਉਤਪਾਦਨ ‘ਤੇ ਆਮ ਪਾਬੰਦੀ ਲਾਉਣ ਦੇ ਮਾਮਲੇ ਦੀ ਪੜਤਾਲ ਕਰਨ ਦਾ ਫੈਸਲਾ ਕਰਦਿਆਂ ਕੇਂਦਰ ਤੇ ਸਾਰੇ ਸੂਬਿਆਂ ਨੂੰ ਇਕ ਪਟੀਸ਼ਨ ਦੇ ਸਬੰਧ ਵਿਚ ਆਪਣਾ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ।

ਇਸ ਪਟੀਸ਼ਨ ਵਿਚ ਪਟੀਸ਼ਨਕਰਤਾ ਨੇ ਕਿਹਾ ਹੈ ਕਿ ਤੰਬਾਕੂ ਸਿਹਤ ਲਈ ਬਹੁਤ ਨੁਕਸਾਨਦੇਹ ਹੈ ਜਿਸ ਕਰਕੇ ਦੇਸ਼ ਭਰ ਵਿਚ ਤੰਬਾਕੂ ਦੇ ਉਤਪਾਦਨ ਅਤੇ ਇਸ ਨਾਲ ਸਬੰਧਿਤ ਪਦਾਰਥਾਂ ‘ਤੇ ਪਾਬੰਦੀ ਲਾਈ ਜਾਵੇ।

ਪਟੀਸ਼ਨ ਅਨੁਸਾਰ ਸਿਗਰਟ ਕਾਰਨ ਕੈਂਸਰ ਤੇ ਹੋਰ ਕਈ ਭਿਆਨਕ ਬਿਮਾਰੀਆਂ ਲੱਗਦੀਆਂ ਹਨ ਤੇ ਜਦੋਂ ਤੱਕ ਸਿਗਰਟ ਤੇ ਤੰਬਾਕੂ ਬਜ਼ਾਰ ਵਿਚ ਅਸਾਨੀ ਨਾਲ ਮੁਹੱਈਆ ਹੋਣਗੇ ਉਦੋਂ ਤੱਕ ਇਸ ‘ਤੇ ਕਾਬੂ ਪਾਉਣਾ ਔਖਾ ਹੈ। ਤੰਬਾਕੂ ਉਤਪਾਦਕਾਂ ਵਲੋਂ ਅਜਿਹੇ ਕਿਸੇ ਕਦਮ ਦਾ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ।

468 ad