ਮਜੀਠੀਆ ਖਿਲਾਫ਼ ਬੋਲਣ ਵਾਲੇ ਸੰਧੂ ਨੂੰ ਕਿਸ ਤੋਂ ਖਤਰਾ?

13ਅੰਮ੍ਰਿਤਸਰ,1 ਮਈ (ਜਗਦੀਸ਼ ਬਾਮਬਾ ) ਪਿਛਲੇ ਸਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਦੇ ਵਿਰੋਧ ਵਿੱਚ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਪੇਡਾ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਉਪਕਾਰ ਸਿੰਘ ਸੰਧੂ ‘ਤੇ ਹਮਲਾ ਹੋ ਸਕਦਾ ਹੈ ਜਾਂ ਉਨ੍ਹਾਂ ਨੂੰ ਕਿਸੇ ਹਾਦਸੇ ਦਾ ਸ਼ਿਕਾਰ ਬਣਾਇਆ ਜਾ ਸਕਦਾ ਹੈ। ਉਪਕਾਰ ਸੰਧੂ ਨੇ ਏਬੀਪੀ ਸਾਂਝਾ ਨੂੰ ਇਹ ਸਭ ਦੱਸਣ ਤੋਂ ਬਾਅਦ ਇੱਕ ਵੀਡੀਓ ਖ਼ੁਦ ਵੀ ਰਿਕਾਰਡ ਕਰਕੇ ਸ਼ੋਸ਼ਲ ਮੀਡੀਆ ਤੇ ਪਾਈ ਹੈ।

ਇਸ ਵੀਡੀਓ ਵਿੱਚ ਸੰਧੂ ਨੇ ਕੈਬਨਿਟ ਮੰਤਰੀ ਅਤੇ ਮੌਜੂਦਾ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ‘ਤੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਵੱਲੋਂ ਸੰਧੂ ਨੂੰ ਕਿਸੇ ਝੂਠੇ ਮਾਮਲੇ ਚ ਫਸਾਉਣ ਤੋਂ ਇਲਾਵਾ ਉਨ੍ਹਾਂ ਤੇ ਹਮਲਾ ਕਰਵਾਉਣ ਦੀਆਂ ਸਾਜਿਸ਼ਾਂ ਘੜੀਆਂ ਜਾ ਰਹੀਆਂ ਹਨ। ਸੰਧੂ ਨੇ ਕਿਹਾ ਕਿ ਕੁਝ ਅਕਾਲੀ ਲੀਡਰਾਂ ਨੇ ਭੋਲੇ ਭਾਲੇ ਲੋਕਾਂ ਨੂੰ ਭੜਕਾ ਕੇ ਉਨ੍ਹਾਂ ਖਿਲਾਫ਼ ਬਿਆਨਬਾਜ਼ੀ ਕਰਵਾ ਕੇ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਪਾਈ ਹੈ ਜਿਸ ਵਿੱਚ ਕੁਝ ਗਰੀਬ ਲੋਕ ਸੰਧੂ ਤੇ ਉਨ੍ਹਾਂ ਦੀਆਂ ਜ਼ਮੀਨਾਂ ਹੜੱਪਣ ਦਾ ਦੋਸ਼ ਲਗਾ ਰਹੇ ਹਨ।

ਸੰਧੂ ਨੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨੂੰ ਖੁੱਲ੍ਹੀ ਚੇਤਾਵਨੀ ਦਿੱਤੀ ਕਿ ਜੇਕਰ ਉਹ ਸੱਚਮੁੱਚ ਸੰਧੂ ਦੇ ਖਿਲਾਫ਼ ਕੁਝ ਕਰਨਾ ਚਾਹੁੰਦੇ ਹਨ ਤਾਂ ਉਹ ਸਬੂਤਾਂ ਸਮੇਤ ਮੀਡਿਆ ਨੂੰ ਸਾਰੀ ਜਾਣਕਾਰੀ ਦੇਣ ਜਿਸ ਨਾਲ ਸਾਰੀ ਗੱਲ ਜਨਤਾ ਦੇ ਸਾਹਮਣੇ ਆ ਜਾਵੇਗੀ। ਸੰਧੂ ਨੇ ਇਹ ਵੀ ਕਿਹਾ ਕਿ ਉਹ ਇਸ ਮਾਮਲੇ ਨੂੰ ਆਦਲਤ ਵਿੱਚ ਲਿਜਾਣ ਦੀ ਵੀ ਤਿਆਰੀ ਕਰ ਰਹੇ ਹਨ।

468 ad

Submit a Comment

Your email address will not be published. Required fields are marked *