ਮਜੀਠੀਆ ਨੂੰ ਸੁਣਾਈ ਗਈ ਸਜ਼ਾ ‘ਤੇ ਮੁੜ ਵਿਚਾਰ ਕਰਨ ਸਿੰਘ ਸਾਹਿਬਾਨ-ਬਾਜਵਾ

ਚੰਡੀਗੜ੍ਹ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਵਲੋਂ Bajwaਗੁਰਬਾਣੀ ਨਾਲ ਛੇੜਛਾੜ ਦੇ ਮਾਮਲੇ ‘ਚ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਣਾਈ ਗਈ ਸਜ਼ਾ ‘ਤੇ ਸਿੰਘ ਸਾਹਿਬਾਨ ਨੂੰ ਮੁੜ ਤੋਂ ਵਿਚਾਰ ਕਰਨਾ ਚਾਹੀਦਾ ਹੈ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਾਜਵਾ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਵਲੋਂ ਮਜੀਠੀਆ ਨੂੰ ਸੁਣਾਈ ਗਈ ਸਜ਼ਾ ਘੱਟ ਹੈ ਅਤੇ ਇਹ ਸਜ਼ਾ ਸਖਤ ਹੋਣੀ ਚਾਹੀਦੀ ਹੈ।
ਬਾਜਵਾ ਨੇ ਕਿਹਾ ਕਿ ਮਜੀਠੀਆ ਨੂੰ ਘੱਟੋ-ਘੱਟ ਇਕ ਸਾਲ ਤੱਕ ਲੰਗਰ, ਬਰਤਨ ਮਾਂਜਣ ਅਤੇ ਜੁੱਤੀਆਂ ਸਾਫ ਕਰਨ ਦੀ ਸੇਵਾ ਲਾਉਣੀ ਚਾਹੀਦੀ ਹੈ ਅਤੇ ਪੰਜਾਬ ‘ਚੋਂ ਦੇਸ਼ ਨਿਕਾਲਾ ਦੇ ਦੇਣਾ ਚਾਹੀਦਾ ਹੈ ਤਾਂ ਜੋ ਸੂਬੇ ਦੇ ਲੋਕ ਸੁਖੀ ਰਹਿ ਸਕਣ। ਸ਼੍ਰੀ ਅਕਾਲ ਤਖਤ ਸਾਹਿਬ ਵਲੋਂ ਬਾਣੀ ਨਾਲ ਛੇੜਛਾੜ ਦੇ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਨੂੰ ਪੰਜਾ ਤਖਤਾਂ ‘ਤੇ ਜਾ ਕੇ ਲੰਗਰ ਦੀ ਸੇਵਾ ਕਰਨ ਦੇ ਨਾਲ-ਨਾਲ ਕੜਾਹ-ਪ੍ਰਸ਼ਾਦ ਦੀ ਸੇਵਾ ਅਤੇ 501 ਰੁਪਏ ਗੁਰੂ ਕੀ ਗੋਲਕ ‘ਚ ਪਾਉਣ ਦਾ ਹੁਕਮ ਦਿੱਤਾ ਗਿਆ ਹੈ। ਮਜੀਠੀਆ ਨੇ ਅੰਮ੍ਰਿਤਸਰ ‘ਚ ਇਕ ਚੋਣ ਸਭਾ ਦੌਰਾਨ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ‘ਦੇਹਿ ਸ਼ਿਵਾ ਬਰ ਮੋਹਿ ਇਹੈ’ ਦੇ ਅੰਤ ‘ਚ ਅਰੁਣ ਜੇਤਲੀ ਦਾ ਨਾਂ ਜੋੜ ਦਿੱਤਾ ਸੀ, ਜਿਸ ਕਾਰਨ ਸਿੱਖ ਭਾਈਚਾਰੇ ‘ਚ ਕਾਫੀ ਰੋਸ ਵੀ ਦੇਖਣ ਨੂੰ ਮਿਲਿਆ ਸੀ।

468 ad