ਮਜੀਠੀਏ ਦੇ ਅਸਤੀਫੇ ‘ਤੇ ਬਾਦਲ ਦੀ ਟਾਲ-ਮਟੋਲ

ਜਲੰਧਰ-ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸੋਮਵਾਰ ਨੂੰ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਅਸਤੀਫੇ ਨੂੰ ਲੈ ਕੇ ਉੱਠ ਰਹੇ ਸਵਾਲਾਂ ‘ਤੇ ਕੋਈ ਸਪੱਸ਼ਟ ਉੱਤਰ ਨਹੀਂ ਦਿੱਤਾ। ਅੰਮ੍ਰਿਤਸਰ ਵਿਖੇ ਅਰੁਣ ਜੇਤਲੀ ਦੀ ਇਕ ਲੱਖ ਤੋਂ ਜ਼ਿਆਦਾ ਵੋਟਾਂ ਨਾਲ ਹੋਈ Badalਹਾਰ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਮਜੀਠੀਆ ਤੋਂ ਅਸਤੀਫਾ ਦੇਣ ਦੀ ਮੰਗ ਕੀਤੀ ਸੀ। ਇਸ ਮਾਮਲੇ ‘ਤੇ ਹਾਲਾਂਕਿ ਬਿਕਰਮ ਸਿੰਘ ਮਜੀਠੀਆ ਤਾਂ ਅਜੇ ਤੱਕ ਮੀਡੀਆ ਦੇ ਸਾਹਮਣੇ ਨਹੀਂ ਆਏ ਪਰ ਜਲੰਧਰ ‘ਚ ਮੀਡੀਆ ਸਾਹਮਣੇ ਆਏ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਮਾਮਲੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੱਤਾ।
ਲੋਕ ਸਭਾ ਚੋਣਾਂ ਦੇ ਨਤੀਜਿਆਂ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਰੁਣ ਜੇਤਲੀ ਅੰਮ੍ਰਿਤਸਰ ਲੋਕ ਸਭਾ ਸੀਟ ਅਧੀਨ ਆਉਂਦੇ 7 ਹਲਕਿਆਂ ‘ਚ ਬੁਰੀ ਤਰ੍ਹਾਂ ਹਾਰ ਗਏ ਸਨ ਪਰ ਮਜੀਠਾ ਹਲਕੇ ਅਤੇ ਰਾਜਾਸਾਂਸੀ ਵਿਖੇ ਅਰੁਣ ਜੇਤਲੀ ਨੂੰ ਲੀਡ ਮਿਲੀ। ਇਹ ਦੋਵੇਂ ਹਲਕੇ ਅਕਾਲੀ ਦਲ ਦੇ ਹਨ। ਲਿਹਾਜਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੇਤਲੀ ਦੀ ਹਾਰ ਲਈ ਜ਼ਿੰਮੇਵਾਰ ਠਹਿਰਾਏ ਜਾ ਰਹੇ ਅਕਾਲੀ ਆਗੂਆਂ ਦਾ ਬਚਾਅ ਕਰਦੇ ਹੋਏ ਨਜ਼ਰ ਆਏ।
ਅੰਮ੍ਰਿਤਸਰ ‘ਚ ਅਰੁਣ ਜੇਤਲੀ ਦੀ ਹਾਰ ਤੋਂ ਬਾਅਦ ਅੰਮ੍ਰਿਤਸਰ ਉੱਤਰੀ ਹਲਕੇ ਦੇ ਵਿਧਾਇਕ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਅਨਿਲ ਜੋਸ਼ੀ ਨੇ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਨੂੰ ਭੇਜ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ‘ਚ ਸੂਬਾ ਪ੍ਰਧਾਨ ਕਮਲ ਸ਼ਰਮਾ ਦੇ ਅਸਤੀਫੇ ਦੇ ਨਾਲ-ਨਾਲ ਮਜੀਠੀਆ ਦੇ ਅਸਤੀਫੇ ਦੀ ਵੀ ਮੰਗ ਕੀਤੀ ਜਾ ਰਹੀ ਸੀ। ਇਸ ਮਾਮਲੇ ‘ਤੇ ਅਕਾਲੀ ਦਲ ਦਾ ਅਗਲਾ ਕਦਮ ਕੀ ਹੁੰਦਾ ਹੈ, ਇਸ ‘ਤੇ ਫਿਲਹਾਲ ਸਭ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ।

468 ad