ਮਲੇਸ਼ੀਆਈ ਜਹਾਜ਼ ਹਾਦਸੇ ‘ਚ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਅਖੰਡ ਪਾਠਾਂ ਦੇ ਭੋਗ

ਮਲੇਸ਼ੀਆਈ ਜਹਾਜ਼ ਹਾਦਸੇ 'ਚ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਅਖੰਡ ਪਾਠਾਂ ਦੇ ਭੋਗ

ਸਿਡਨੀ ਦੇ ਪਾਰਕਲੀ ਗੁਰੂ ਘਰ ਵਿਚ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਵੱਲੋਂ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਪਾਰਕਲੀ ਵਿਖੇ ਮਲੇਸ਼ੀਅਨ ਜਹਾਜ਼ ਐੱਮ. ਐੱਚ.  17 ਵਿਚ ਸਦਾ ਲਈ ਵਿਛੜੇ ਬੇਕਸੂਰ ਯਾਤਰੂਆਂ ਦੀ ਰੂਹ ਦੀ ਸ਼ਾਂਤੀ ਲਈ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾ ਰਹੇ ਹਨ। ਐਤਵਾਰ ਨੂੰ ਅਖੰਡ ਪਾਠ ਸਾਹਿਬ ਦਾ ਭੋਗ ਪਾਏ ਜਾਣਗੇ ਉਪਰੰਤ ਗੁਰੂ ਘਰ ਦੇ ਹਜੂਰੀ ਰਾਗੀ ਜੱਥੇ ਵੱਲੋਂ ਕੀਰਤਨ ਕੀਤਾ ਜਾਵੇਗਾ ਅਤੇ ਵਿਛੜੀਆਂ ਰੂਹਾਂ ਦੀ ਯਾਦ ਵਿਚ ਸ਼ਰਧਾਂਜਲੀ ਸਮਾਗਮ ਹੋਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਸੈਕਟਰੀ ਜਗਤਾਰ ਸਿੰਘ ਨੇ ਦੱਸਿਆ ਕਿ ਸਮੂਹ ਸਾਧ ਸੰਗਤ ਨੂੰ ਅਪੀਲ ਹੈ ਕਿ ਬੇਕਸੂਰ ਯਾਤਰੂਆਂ ਦੀ ਰੂਹ ਦੀ ਸ਼ਾਂਤੀ ਲਈ ਰੱਖੇ ਸਮਾਗਮ ਵਿਚ ਵਧ-ਚੜ੍ਹ ਕੇ ਸ਼ਾਮਲ ਹੋ ਕੇ ਵਿਛੜੀਆਂ ਰੂਹਾਂ ਦੀ ਸ਼ਾਤੀ ਲਈ ਅਰਦਾਸ ਵਿਚ ਸ਼ਾਮਲ ਹੋਈਏ ਅਤੇ ਉਨ੍ਹਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣ।

468 ad