ਮਾਤਾ ਚੰਦ ਕੌਰ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਜੰਤਰ-ਮੰਤਰ ‘ਤੇ ਨਾਮਧਾਰੀ

6ਨਵੀਂ ਦਿੱਲੀ, 14 ਮਈ ( ਜਗਦੀਸ਼ ਬਾਮਬਾ ) ਨਾਮਧਾਰੀ ਸੰਪ੍ਰਦਾ ਦੀ ਗੁਰਮਾਤਾ ਚੰਦ ਕੌਰ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਪੰਜਾਬ ਪੁਲਿਸ ਦੇ ਹੱਥ ਅਜੇ ਵੀ ਖ਼ਾਲੀ ਹਨ। ਇਸ ਕਾਰਨ ਸੰਪ੍ਰਦਾ ਨਾਲ ਜੁੜੇ ਲੋਕਾਂ ‘ਚ ਭਾਰੀ ਰੋਸ ਹੈ। ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸੰਪ੍ਰਦਾ ਨਾਲ ਜੁੜੇ ਲੋਕਾਂ ਨੇ ਦਿੱਲੀ ਦੇ ਜੰਤਰ ਮੰਤਰ ਉੱਤੇ ਪ੍ਰਦਰਸ਼ਨ ਕੀਤਾ। ਨਾਮਧਾਰੀ ਸੰਪ੍ਰਦਾ ਦੇ ਲੋਕਾਂ ਦਾ ਕਹਿਣਾ ਸੀ ਕਿ ਪੁਲਿਸ ਨੂੰ ਇਸ ਮਾਮਲੇ ਵਿੱਚ ਛੇਤੀ ਤੋਂ ਛੇਤੀ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਸਚਾਈ ਸਾਹਮਣੇ ਆ ਸਕੇ।ਹਾਲਾਂਕਿ ਪੁਲਿਸ ਨੇ ਮਾਤਾ ਚੰਦ ਕੌਰ ਦੇ ਕਾਤਲਾਂ ਬਾਰੇ ਕੋਈ ਵੀ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਸੀ। ਇਸ ਕਤਲ ਕਾਂਡ ਦੀ ਤਫ਼ਤੀਸ਼ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਪਰ ਅਜੇ ਤੱਕ ਜਾਂਚ ਕਿਸੇ ਨਤੀਜੇ ‘ਤੇ ਨਹੀਂ ਪਹੁੰਚ ਸਕੀ। ਪੁਲਿਸ ਨੇ ਚਸ਼ਮਦੀਦਾਂ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਸ਼ੱਕੀ ਹਮਲਾਵਰਾਂ ਦੇ ਸਕੈੱਚ ਵੀ ਜਾਰੀ ਕੀਤੇ ਹੋਏ ਹਨ ਪਰ ਫ਼ਿਲਹਾਲ ਪੁਲਿਸ ਖ਼ਾਲੀ ਹੱਥ ਹੈ।ਮਾਤਾ ਚੰਦ ਕੌਰ ਦਾ ਚਾਰ ਅਪ੍ਰੈਲ ਨੂੰ ਲੁਧਿਆਣਾ ਦੇ ਭੈਣੀ ਸਾਹਿਬ ਗੁਰਦੁਆਰਾ ਕੰਪਲੈਕਸ ਅੰਦਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਇਹ ਹਮਲਾ ਕੀਤਾ ਸੀ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਫ਼ਰਾਰ ਹੋ ਗਏ ਸਨ।

468 ad

Submit a Comment

Your email address will not be published. Required fields are marked *