ਮੁੱਖ ਮੰਤਰੀ ਨੇ ਜੀਤ ਮੋਹਿੰਦਰ ਸਿੰਘ ਦੇ ਹੱਕ ‘ਚ ਕੀਤਾ ਪ੍ਰਚਾਰ

ਤਲਵੰਡੀ ਸਾਬੋ-ਤਲਵੰਡੀ ਸਾਬੋ ‘ਚ ਹੋਣ ਜਾ ਰਹੀਆਂ ਉਪ ਚੋਣਾਂ ਦੌਰਾਨ ਐਤਵਾਰ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੀਤ ਮੋਹਿੰਦਰ Badalਸਿੰਘ ਦੇ ਹੱਕ ‘ਚ ਚੋÎਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਨੇ ਸੁਰਗਵਾਸੀ ਸੂਫੀ ਗਾਇਕ ਬਰਕਤ ਸਿੱਧੂ ਦੇ ਦਿਹਾਂਤ ‘ਤੇ ਅਫਸੋਸ ਵੀ ਜ਼ਾਹਰ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਇਸ ਪਰਿਵਾਰ ਦੀ ਹਰ ਤਰ੍ਹਾਂ ਨਾਲ ਮਦਦ ਕਰੇਗੀ।
ਮੁੱਖ ਮੰਤਰੀ ਬਾਦਲ ਨੇ ਤਲਵੰਡੀ ਸਾਬੋ ‘ਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਅਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਨੂੰ ਆਰਥਕ ਮਦਦ ਲਈ ਪਹਿਲਾਂ ਵੀ ਪੈਕਜ ਮਿਲ ਚੁੱਕੇ ਹਨ ਅਤੇ ਹੁਣ ਵੀ ਆਰਥਕ ਮਦਦ ਮਿਲੀ ਹੈ, ਜਿਸ ਕਾਰਨ ਪੰਜਾਬ ਦਾ ਕਰਜ਼ਾ ਵੀ ਉਤਾਰਿਆ ਜਾ ਸਕੇਗਾ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਵੀ ਫਾਇਦਾ ਹੋਵੇਗਾ। ਉਨ੍ਹਾਂ ਮੋਦੀ ਸਰਕਾਰ ਬਾਰੇ ਗੱਲ ਕਰਦਿਆਂ ਕਿਹਾ ਕਿ ਅਜੇ ਦੇਸ਼ ਨੂੰ ਤਰੱਕੀ ਦੇ ਰਾਹ ‘ਤੇ ਲਿਆਉਣ ਲਈ ਸਰਕਾਰ ਨੂੰ ਥੋੜ੍ਹਾਂ ਸਮਾਂ ਲੱਗ ਸਕਦਾ ਹੈ।

468 ad