ਮੋਦੀ ਮੰਗਲਵਾਰ ਨੂੰ ਪੇਸ਼ ਕਰਨਗੇ ਸਰਕਾਰ ਬਣਾਉਣ ਦਾ ਦਾਅਵਾ

ਮੋਦੀ ਮੰਗਲਵਾਰ ਨੂੰ ਪੇਸ਼ ਕਰਨਗੇ ਸਰਕਾਰ ਬਣਾਉਣ ਦਾ ਦਾਅਵਾ

ਭਾਰਤੀ ਜਨਤਾ ਪਾਰਟੀ ਦੇ ਨੇਤਾ ਨਰਿੰਦਰ ਮੋਦੀ ਮੰਗਲਵਾਰ ਨੂੰ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਪਾਰਟੀ ਸੂਤਰਾਂ ਅਨੁਸਾਰ ਸ਼੍ਰੀ ਮੋਦੀ ਮੰਗਲਵਾਰ ਨੂੰ 2.30 ਵਜੇ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਪਾਰਟੀ ਦੇ ਨਵੇਂ ਚੁਣੇ ਸੰਸਦ ਮੈਂਬਰਾਂ ਦੀ ਸੰਸਦ ਦੇ ਕੇਂਦਰੀ ਕਮਰੇ ‘ਚ ਬੈਠਕ ਹੋਵੇਗੀ ਜਿਸ ‘ਚ ਸ਼੍ਰੀ ਮੋਦੀ ਨੂੰ ਸਾਰਿਆਂ ਦੀ ਸਹਿਮਤੀ ਨਾਲ ਸੰਸਦੀ ਦਲ ਦਾ ਨੇਤਾ ਚੁਣਿਆ ਜਾਵੇਗਾ। ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੀ ਮੋਦੀ ਨੂੰ ਆਪਣਾ ਪ੍ਰਧਾਨ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਐਲਾਨ ਕਰ ਦਿੱਤਾ ਸੀ। ਭਾਜਪਾ ਸੰਸਦੀ ਦਲ ਦੀ ਬੈਠਕ ਤੋਂ ਬਾਅਦ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਦੀ ਬੈਠਕ ਵੀ ਤੈਅ ਹੈ ਜਿਸ ‘ਚ ਘਟਕ ਦਲ ਸ਼੍ਰੀ ਮੋਦੀ ਦੇ ਨਾਂ ‘ਤੇ ਆਪਣੀ ਮੋਹਰ ਲਗਾਉਣਗੇ।

468 ad