ਮੋਦੀ ਸਾਹਿਬ ਨੇ ਬੀਬਾ ਹਰਸਿਮਰਤ ਨੂੰ ਸੁਣਾਈਆਂ ਖਰੀਆਂ-ਖਰੀਆਂ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨੂੰਹ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਖਰੀਆਂ-Har-Modiਖਰੀਆਂ ਸੁਣਾ ਦਿੱਤੀਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਲਈ ਬੀਬੀ ਹਰਸਿਮਰਤ ਕੌਰ ਬਾਦਲ ਪਹੁੰਚੀ ਤਾਂ ਮੋਦੀ ਸਾਹਿਬ ਨੇ ਉਨ੍ਹਾਂ ਨੂੰ ਸਮਝਾਉਂਦੇ ਹੋਏ ਕਿਹਾ ਕਿ ਮੰਤਰੀ ਹੋਣ ਦੇ ਬਾਵਜੂਦ ਦਫਤਰ ਲੇਟ ਆਉਣਾ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦਾ।
ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਖੁਦ ਹੀ ਦੇਰੀ ਨਾਲ ਆਵੇਗੀ ਤਾਂ ਉਹ ਦੂਜਿਆਂ ਲਈ ਕੀ ਉਦਾਹਰਣ ਪੇਸ਼ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਹਰਸਿਮਰਤ ਬਾਦਲ ਨੇ ਪ੍ਰਧਾਨ ਮੰਤਰੀ ਦੀ ਗੱਲ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਉਸ ‘ਤੇ ਅਮਲ ਵੀ ਕਰਨਾ ਸ਼ੁਰੂ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਕ ਨਿਊਜ਼ ਚੈਨਲ ਵਲੋਂ ਲਏ ਗਏ ਇੰਟਰਵਿਊ ‘ਚ ਹਰਸਿਮਰਤ ਕੌਰ ਬਾਦਲ ਨੇ ਮੋਦੀ ਨੂੰ ‘ਅੱਛੇ ਦਿਨ ਆਨੇ ਵਾਲੇ ਹੈਂ’ ਵਾਅਦੇ ‘ਤੇ ਕਿਹਾ ਕਿ ਦਸ ਸਾਲਾਂ ਦਾ ਨੁਕਸਾਨ ਦਸ ਦਿਨਾਂ ‘ਚ ਪੂਰਾ ਨਹੀਂ ਕੀਤਾ ਜਾ ਸਕਦਾ। ਹਰ ਖੇਤਰ ‘ਚ ਕਾਫੀ ਮਿਹਨਤ ਨਾਲ ਕੰਮ ਚੱਲ ਰਿਹਾ ਹੈ।

468 ad