ਮੰਤਰੀ ਹਰਜੀਤ ਸੱਜਣ ਦੇ ਕਹਿਣ ਤੇ ਪ੍ਰਧਾਨ ਮੰਤਰੀ ਟਰੂਡੋ ਕੈਪਟਨ ਅਮਰਿੰਦਰ ਸਿੰਘ ਨਾਲ ਮਿਲਣ ਲਈ ਹੋਏ ਰਾਜ਼ੀ

ਆਗਰਾ (ਫਰਵਰੀ 18-2018-ਮਨਵੀਰ ਸਿੰਘ) ਅੱਜ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ, ਜਿੰਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਇਹ ਕਹਿ ਕੇ ਜ਼ਲੀਲ ਕੀਤਾ ਸੀ ਕਿ ਉਹ ਕਿਸੇ ਖਾਲਿਸਤਾਨੀ ਸਮਰਥਕ ਨੂੰ ਨਹੀਂ ਮਿਲਣਗੇ, ਦੇ ਕਹਿਣ ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਰਾਜ਼ੀ ਹੋ ਗਏ ਹਨ। ਇੱਕ ਰਿਪੋਰਟ ਮੁਤਾਬਕ ਪ੍ਰਧਾਨ ਮੰਤਰੀ ਨੇ ਕਨੇਡੀਅਨ ਹਾਈਕਮਿਸ਼ਨਰ ਨੂੰ ਕੈਪਟਨ ਨਾਲ ਮੀਟਿੰਗ ਤਹਿ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।
ਯਾਦ ਰਹੇ ਦੌਰੇ ਤੇ ਜਾਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੇ ਦਫਤਰ ਨੇ ਇਹ ਬਿਆਨ ਦਿੱਤਾ ਸੀ ਕਿ ਪ੍ਰਧਾਨ ਮੰਤਰੀ ਕਿਸੇ ਉਸ ਰਾਜਨੀਤਕ ਨੂੰ ਨਹੀਂ ਮਿਲੇਗਾ ਜਿਸ ਨੇ ਕਨੇਡੀਅਨ ਮੰਤਰੀ ਨੂੰ ਖਾਲਿਸਤਾਨ ਦੇ ਮੁੱਦੇ ਤੇ ਖਾਮਖਾਹ ਘਸੀਟਣ ਦੀ ਕੋਸ਼ਿਸ਼ ਕੀਤੀ ਸੀ। ਜਦਕਿ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਾਲ ਵਨ-ਆਨ-ਵਨ ਮੀਟਿੰਗ ਦੀ ਮੰਗ ਕੀਤੀ ਸੀ। ਹੁਣ ਇਹ ਪਤਾ ਨਹੀਂ ਲੱਗ ਸਕਿਆ ਕਿ ਕੀ ਪ੍ਰਧਾਨ ਮੰਤਰੀ ਆਪਣੇ ਮੰਤਰੀ ਨੂੰ ਨਾਲ ਲੈ ਕੇ ਕੈਪਟਨ ਨੂੰ ਮਿਲਣਗੇ ਜਾਂ ਇਕੱਲੇ।

468 ad

Submit a Comment

Your email address will not be published. Required fields are marked *