ਰਾਮਸਰ ਸਾਹਿਬ ‘ਚ ਲੱਗੀ ਅੱਗ ਮਾਮਲੇ ‘ਚ ਘਿਰੀ SGPC

1ਅੰਮ੍ਰਿਤਸਰ, 20 ਮਈ ( ਜਗਦੀਸ਼ ਬਾਮਬਾ ) ਗੁਰਦੁਆਰਾ ਰਾਮਸਰ ਸਾਹਿਬ ‘ਚ ਅੱਗ ਲੱਗਣ ਦੇ ਮਾਮਲੇ ‘ਚ ਐਸਜੀਪੀਸੀ ਘਿਰ ਗਈ ਹੈ। ਭਾਈ ਅਮਰੀਕ ਸਿੰਘ ਨੇ ਇਸ ਮਾਮਲੇ ਨੂੰ ਲੈ ਕੇ ਸਵਾਲ ਖੜੇ ਕੀਤੇ ਹਨ। ਇਲਜ਼ਾਮ ਹਨ ਕਿ ਐਸਜੀਪੀਸੀ ਸੱਚ ਲੁਕਾ ਰਹੀ ਹੈ। ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ ਕਾਰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਈ ਸਰੂਪ ਨੁਕਸਾਨੇ ਗਏ ਸਨ। ਇਸ ਅੱਗ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਇਹ ਮੀਟਿੰਗ ਹੁਣ 26 ਮਈ ਨੂੰ ਲੁਧਿਆਣਾ ਨੇੜੇ ਗੁਰਦੁਆਰਾ ਦੇਗਸਰ ਕਟਾਣਾ ਵਿਖੇ ਹੋਵੇਗੀ। ਹਾਲਾਂਕਿ ਐਸਜੀਪੀਸੀ ਨੇ ਇਸ ਘਟਨਾ ਦੀ ਜਾਂਚ ਲਈ ਪੰਜ ਮੈਂਬਰੀ ਉੱਚ ਪੱਧਰੀ ਕਮੇਟੀ ਬਣਾਈ ਹੈ। ਘਟਨਾ ਦਾ ਪਤਾ ਲੱਗਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਅਤੇ ਅੰਤ੍ਰਿੰਗ ਕਮੇਟੀ ਦੇ ਸਮੂਹ ਮੈਂਬਰਾਂ ਨੇ ਮੌਕੇ ਦਾ ਜਾਇਜ਼ਾ ਲਿਆ ਸੀ।ਗੁਰਦੁਆਰਾ ਰਾਮਸਰ ਸਾਹਿਬ ਦੀਆਂ ਉਪਰਲੀਆਂ ਮੰਜ਼ਿਲਾਂ ‘ਤੇ ਗੁਰੂ ਗ੍ਰੰਥ ਸਾਹਿਬ ਭਵਨ ਹੈ, ਜਿਥੇ ਪਾਵਨ ਸਰੂਪ ਤਿਆਰ ਕੀਤੇ ਜਾਂਦੇ ਹਨ। ਅੱਗ ਤੀਜੀ ਮੰਜ਼ਿਲ ’ਤੇ ਲੱਗੀ ਸੀ। ਅੱਗ ਲੱਗਣ ਨਾਲ ਪੰਜ ਪਾਵਨ ਸਰੂਪ ਪੂਰੀ ਤਰ੍ਹਾਂ ਅਗਨ ਭੇਟ ਹੋ ਗਏ ਹਨ ਅਤੇ ਕੁੱਝ ਸਰੂਪਾਂ ਨੂੰ ਨੁਕਸਾਨ ਪਹੁੰਚਿਆ ਸੀ। ਅਗਨ ਭੇਟ ਹੋਏ ਸਰੂਪਾਂ ਨੂੰ ਸਸਕਾਰ ਵਾਸਤੇ ਗੁਰਮਤਿ ਮਰਿਆਦਾ ਅਨੁਸਾਰ ਗੋਇੰਦਵਾਲ ਭੇਜ ਦਿੱਤਾ ਗਿਆ ਹੈ, ਜਦੋਂਕਿ ਨੁਕਸਾਨੇ ਹੋਰ ਸਰੂਪਾਂ ਦੀ ਸਾਂਭ ਸੰਭਾਲ ਕੀਤੀ ਜਾ ਰਹੀ ਹੈ।

468 ad

Submit a Comment

Your email address will not be published. Required fields are marked *