ਲਾਲੀ ਮਜੀਠੀਆ ਖਿਲਾਫ਼ ਕੇਸ ਦਰਜ

15ਅੰਮ੍ਰਿਤਸਰ, 19 ਮਈ ( ਪੀਡੀ ਬੇਉਰੋ ) ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸੁਖਜਿੰਦਰ ਰਾਜ ਸਿੰਘ ਲਾਲੀ ਖਿਲਾਫ਼ ਅੰਮ੍ਰਿਤਸਰ ਪੁਲਿਸ ਨੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਤਹਿਤ ਕੇਸ ਦਰਜ ਕੀਤਾ ਹੈ। ਲਾਲੀ ਤੇ ਬੀਤੇ ਦਿਨੀਂ ਰੋਸ ਪ੍ਰਦਰਸ਼ਨ ਦੌਰਾਨ ਅੰਮ੍ਰਿਤਸਰ ਦੇ ਐਸ.ਡੀ.ਐਮ. ਦੀ ਗੱਡੀ ਨੂੰ ਨੁਕਸਾਨ ਪਹੁੰਚਾਉਣ ਦਾ ਇਲਜ਼ਾਮ ਹੈ।
ਦਰਅਸਲ ਪੰਜਾਬ ਵਿੱਚ ਇੱਕ ਪ੍ਰਾਈਵੇਟ ਚੈਨਲ ਨੂੰ ਬੰਦ ਕੀਤੇ ਜਾਣ ਦੇ ਵਿਰੋਧ ਵਿੱਚ ਲਾਲੀ ਦੀ ਅਗਵਾਈ ਵਿੱਚ ਅੰਮ੍ਰਿਤਸਰ ਦੇ ਕਾਂਗਰਸੀ ਲੀਡਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ ਸਾਰੇ ਲੀਡਰ ਡੀ.ਸੀ. ਨੂੰ ਮੰਗ ਪੱਤਰ ਦੇਣ ਲਈ ਉਨ੍ਹਾਂ ਦੇ ਦਫਤਰ ਪਹੁੰਚੇ ਸਨ। ਲਾਲੀ ਡੀ.ਸੀ. ਦਫਤਰ ਦੇ ਬਾਹਰ ਖੜ੍ਹੀ ਐਸ.ਡੀ.ਐਮ. ਦੀ ਸਰਕਾਰੀ ਗੱਡੀ ‘ਤੇ ਜਾ ਚੜ੍ਹੇ ਸਨ। ਬਾਅਦ ਵਿੱਚ ਮੌਕੇ ‘ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਵੱਲੋਂ ਲਾਲੀ ਨੂੰ ਥੱਲੇ ਉਤਾਰ ਦਿੱਤਾ ਗਿਆ ਸੀ।ਪੁਲਿਸ ਨੇ ਐਸ.ਡੀ.ਐਮ. ਵੱਲੋਂ ਮਿਲੀ ਸ਼ਿਕਾਇਤ ਦੇ ਅਧਾਰ ‘ਤੇ ਲਾਲੀ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਵਿੱਚ ਐਸ.ਡੀ.ਐਮ-2 ਰਾਜੇਸ਼ ਸ਼ਰਮਾ ਨੇ ਪੁਲਿਸ ਨੂੰ ਦੱਸਿਆ ਕਿ ਧਰਨੇ ਦੌਰਾਨ ਸੁਖਜਿੰਦਰ ਰਾਜ ਸਿੰਘ ਲਾਲੀ ਉਨ੍ਹਾਂ ਦੀ ਗੱਡੀ ‘ਤੇ ਚੜ੍ਹ ਗਿਆ ਜਿਸ ਨਾਲ ਗੱਡੀ ਉੱਤੇ ਡੈਂਟ ਪੈ ਗਏ ਹਨ। ਇਸ ਤੋਂ ਬਾਅਦ ਥਾਣਾ ਸਿਵਲ ਲਾਈਨ ਵਿੱਚ ਲਾਲੀ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

468 ad

Submit a Comment

Your email address will not be published. Required fields are marked *