ਲੁਧਿਆਣਾ ਤੋਂ 22 ਕਰੋੜ ਦਾ ਨਸ਼ਾ ਬਰਾਮਦ

12ਲੁਧਿਆਣਾ, 20 ਮਈ ( ਪੀਡੀ ਬੇਉਰੋ ) ਪੁਲਿਸ ਨੇ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗ੍ਰਿਫਤਾਰੀਆਂ ਐਂਟੀ ਨਾਰਕੋਟਿਕਸ ਸੈੱਲ ਵੱਲੋਂ ਕੀਤੀਆਂ ਗਈਆਂ ਹਨ। ਇਹਨਾਂ ਤਸਕਰਾਂ ਕੋਲੋਂ 22 ਕਰੋੜ ਦੀ ਆਈਸ ਬਰਾਮਦ ਕੀਤੀ ਗਈ ਹੈ। ਇਲਜ਼ਾਮ ਹਨ ਕਿ ਇਹ ਤਿੰਨੇ ਬਾਹਰੀ ਸੂਬਿਆਂ ਤੋਂ ਨਸ਼ੀਲਾ ਪਦਾਰਥ ਲਿਆ ਕੇ ਪੰਜਾਬ ‘ਚ ਸਪਲਾਈ ਕਰਦੇ ਸਨ।ਪੁਲੀਸ ਮੁਤਾਬਕ ਚੰਡੀਗੜ੍ਹ ਰੋਡ ਸਥਿਤ ਵਰਧਮਾਨ ਕੋਲ ਨਾਰਕੋਟਿਕਸ ਸੈੱਲ ਵੱਲੋਂ ਨਾਕਾ ਲਗਾਇਆ ਹੋਇਆ ਸੀ। ਇਸੇ ਦੌਰਾਨ ਇੱਕ ਕਾਰ ਆਈ। ਜਦ ਪੁਲਿਸ ਨੇ ਇਸ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਘਬਰਾ ਗਿਆ। ਇਸ ‘ਤੇ ਪੁਲਿਸ ਨੂੰ ਸ਼ੱਕ ਹੋ ਗਿਆ। ਇਸ ਦੌਰਾਨ ਤਸਕਰਾਂ ਨੇ ਕਾਰ ਭਜਾਉਣ ਦੀ ਕੋਸ਼ਿਸ਼ ਵੀ ਕੀਤੀ। ਪਰ ਪੁਲਿਸ ਪਾਰਟੀ ਨੇ ਉਹਨਾਂ ਨੂੰ ਦਬੋਚ ਲਿਆ।ਜਦ ਤਲਾਸ਼ੀ ਲਈ ਗਈ ਤਾਂ ਇਹਨਾਂ ਕੋਲੋਂ 2 ਕਿੱਲੋ 200 ਗ੍ਰਾਮ ਆਈਸ ਡਰੱਗ ਬਰਾਮਦ ਕੀਤੀ ਗਈ। ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਤਿੰਨੇ ਤਸਕਰ ਯਮੁਨਾਨਗਰ ਤੋਂ ਆਈਸ ਲਿਆਏ ਸਨ ਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ’ਚ ਸਪਲਾਈ ਕਰਨੀ ਸੀ। ਪਰ ਉਸ ਤੋਂ ਪਹਿਲਾਂ ਹੀ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਫਿਲਹਾਲ ਪੁਲਿਸ ਨੇ ਇਹਨਾਂ ਨੂੰ ਅਦਾਲਤ ਪੇਸ਼ ਕਰ ਰਿਮਾਂਡ ਹਾਸਲ ਕਰ ਲਿਆ ਹੈ ਤੇ ਪੁੱਛਗਿੱਛ ਜਾਰੀ ਹੈ।

468 ad

Submit a Comment

Your email address will not be published. Required fields are marked *