ਵਰਜੀਨੀਆ ਵਿੱਚ ਅੰਮ੍ਰਿਤ ਸੰਚਾਰ ਦੀਆਂ ਬਾਣੀਆਂ ਬਦਲਣ ਵਾਲੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ

9

ਅੰਮ੍ਰਿਤਸਰ, 17 ਮਈ (ਪੀਡੀ ਬਿਉਰੋ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਨਿਯੁਕਤ ਕੀਤੇ ਜਥੇਦਾਰ ਗੁਰਬਚਨ ਸਿੰਘ, ਜਥੇਦਾਰ ਮੱਲ੍ਹ ਸਿੰਘ, ਜਥੇਦਾਰ ਗੁਰਮੁੱਖ ਸਿੰਘ ਅਤੇ ਜਥੇਦਾਰ ਇਕਬਾਲ ਸਿੰਘ, ਗਿਆਨੀ ਜੋਤਇੰਦਰ ਸਿੰਘ ਦੁਆਰਾ ਬੁਲਾਈ ਗਈ ਇਕਤਰਤਾ ਨੇ ਵਰਜੀਨੀਆ ਵਿਖੇ ਅੰਮ੍ਰਿਤ ਸੰਚਾਰ ਦੀਆਂ ਬਾਣੀਆਂ ਨਾਲ ਛੇੜਛਾੜ ’ਤੇ ਟਿਪਣੀਆਂ ਕਰਨ ਵਾਲੇ ਪੰਜ ਸਿੱਖਾਂ ਨੂੰ ਚਾਰ ਜੂਨ 2016 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਹੈ।
ਇਕਤਰਤਾ ਉਪਰੰਤ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਵਰਜੀਨੀਆ ਦੇ ਕੁਲਦੀਪ ਸਿੰਘ, ਗੁਰਦੀਪ ਸਿੰਘ, ਸੁਰਿੰਦਰ ਸਿੰਘ, ਰਜਿੰਦਰ ਸਿੰਘ ਤੇ ਨਰੂਲਾ ਵਜੋਂ ਜਾਣੇ ਜਾਂਦੇ ਵਿਅਕਤੀਆਂ ਨੇ 15 ਅਪ੍ਰੈਲ ਨੂੰ ਅੰਮ੍ਰਿਤ ਸੰਚਾਰ ਦੀਆਂ ਬਾਣੀਆਂ ਪ੍ਰਤੀ ਗੁਮਰਾਹਕੁੰਨ ਪ੍ਰਚਾਰ ਕਰਕੇ ਪ੍ਰਵਾਨਿਤ ਮਰਿਆਦਾ ਦਾ ਘੋਰ ਅਪਮਾਨ ਕੀਤਾ ਹੈ ਜੋ ਕਿ ਅਸਹਿ ਹੈ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਪੰਜਾਂ ਨੂੰ 4 ਜੂਨ 2016 ਨੂੰ ਤਲਬ ਕੀਤਾ ਗਿਆ ਹੈ, ਇਸ ਉਪਰੰਤ ਹੋਰ ਸਮਾਂ ਨਹੀਂ ਦਿੱਤਾ ਜਾਵੇਗਾ।

468 ad

Submit a Comment

Your email address will not be published. Required fields are marked *