ਵਾਰਾਣਸੀ ‘ਚ ਮੋਦੀ ਦੀ ਰੈਲੀ ‘ਤੇ ਰੋਕ, ਭਾਜਪਾ ਕਰੇਗੀ ਵਿਰੋਧ ਪ੍ਰਦਰਸ਼ਨ

ਵਾਰਾਣਸੀ 'ਚ ਮੋਦੀ ਦੀ ਰੈਲੀ 'ਤੇ ਰੋਕ, ਭਾਜਪਾ ਕਰੇਗੀ ਵਿਰੋਧ ਪ੍ਰਦਰਸ਼ਨ

ਵਾਰਾਣਸੀ ਦੇ ਜ਼ਿਲਾ ਪ੍ਰਸ਼ਾਸਨ ਨੇ ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਨੂੰ ਵੀਰਵਾਰ ਨੂੰ ਸ਼ਹਿਰ ‘ਚ ਰੈਲੀ ਕਰਨ ਦੀ ਮਨਜ਼ੂਰੀ ਦੇਣ ਤੋਂ ਬੁੱਧਵਾਰ ਨੂੰ ਇਨਕਾਰ ਕਰ ਦਿੱਤਾ ਹੈ ਜਿਸ ਤੋਂ ਨਾਰਾਜ਼ ਪਾਰਟੀ ਨੇ ਚੋਣ ਅਧਿਕਾਰੀ ਨੂੰ ਬਦਲਨ ਦੀ ਮੰਗ ਕਰਦੇ ਹੋਏ ਦਿੱਲੀ ਅਤੇ ਵਾਰਾਣਸੀ ‘ਚ ਵਿਰੋਧ ਪ੍ਰਦਰਸ਼ਨ ਕਰਨ ਦੀ ਘੋਸ਼ਣਾ ਕੀਤੀ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸੰਭਾਵਿਤ ਭੀੜ ਦੇ ਮੱਦੇਨਜ਼ਰ ਇਹ ਥਾਂ ਘੱਟ ਪਵੇਗੀ। ਸਬਾ ਰੋਕੇ ਜਾਣ ਦਾ ਇਕ ਕਾਰਨ ਸੁਰੱਖਿਆ ਵੀ ਹੈ। ਇਸ ਤੋਂ ਇਲਾਵਾ ਮੋਦੀ ਦਸ਼ਾਸ਼ਵਮੇਧ ਘਾਰ ‘ਤੇ ਹੋਣ ਵਾਲੀ ਗੰਗਾ ਆਰਤੀ ‘ਚ ਵੀ ਹਿੱਸਾ ਨਹੀਂ ਲੈ ਸਕਣਗੇ। ਪਾਰਟੀ ਦੇ ਸੀਨੀਅਰ ਨੇਤਾ ਅਰੁਣ ਜੇਤਲੀ ਨੇ ਮੁੱਖ ਚੋਣ ਕਮਿਸ਼ਨਰ ਵੀ. ਐਸ. ਸੰਪਤ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਵਾਰਾਣਸੀ ਦੇ ਮੁੱਖ ਚੋਣ ਅਧਿਕਾਰੀ ਪ੍ਰਾਂਜਲ ਕੁਮਾਰ ਪ੍ਰਚਾਰ ‘ਚ ਰੁਕਾਵਟ ਪਹੁੰਚਾ ਰਹੇ ਹਨ ਅਤੇ ਉਨ੍ਹਾਂ ਦਾ ਵਿਵਹਾਰ ਪੱਖਪਾਤਪੂਰਣ ਹੈ ਇਸ ਲਈ ਉਨ੍ਹਾਂ ਦੇ ਇਸ ਅਹੁਦੇ ‘ਤੇ ਰਹਿੰਦੇ ਹੋਏ ਵਾਰਾਣਸੀ ‘ਚ ਸੁਤੰਤਰ ਅਤੇ ਨਿਰਪੱਖ ਚੋਣਾਂ ਸੰਭਵ ਨਹੀਂ ਹਨ। ਪਾਰਟੀ ਨੇ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਉਸ ਦੇ ਦੋਸ਼ਾਂ ਦੀ ਜਾਂਚ ਕਰੇ ਅਤੇ ਉਸ ਤੋਂ ਬਾਅਦ ਕਿਸੇ ਨਿਰਪੱਖ ਅਫਸਰ ਨੂੰ ਇੱਥੇ ਨਿਯੁਕਤ ਕੀਤਾ ਜਾਵੇ। ਇਸ ਦੌਰਾਨ ਭਾਜਪਾ ਨੇ ਇਸ ਮੁੱਦੇ ਨੂੰ ਲੈ ਕੇ ਕਲ ਵਾਰਾਣਸੀ ਅਤੇ ਨਵੀਂ ਦਿੱਲੀ ‘ਚ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਵਾਰਾਣਸੀ ‘ਚ ਬਨਾਰਸ ਹਿੰਦੂ ਯੂਨੀਵਰਸਿਟੀ ਦੇ ਬਾਹਰ ਲੰਕਾ ਗੇਟ ‘ਤੇ ਚੋਣ ਅਧਿਕਾਰੀ ਨੂੰ ਬਦਲਣ ਦੀ ਮੰਗ ਕਰਦੇ ਹੋਏ ਜੇਤਲੀ ਉੱਤਰ ਪ੍ਰਦੇਸ਼ ਦੇ ਚੋਣ ਇੰਚਾਰਜ ਅਮਿਤ ਸ਼ਾਹ ਅਤੇ ਸੀਨੀਅਰ ਨੇਤਾ ਲਕਸ਼ਮੀਕਾਂਤ ਵਾਜਪਾਈ ਧਰਨੇ ‘ਤੇ ਬੈਠਣਗੇ। ਦਿੱਲੀ ‘ਚ ਵਿਰੋਧ ਪ੍ਰਦਰਸ਼ਨ ਦੀ ਨਿਗਰਾਨੀ ਪਾਰਟੀ ਦੇ ਸੀਨੀਅਰ ਨੇਤਾ ਮੁਖਤਾਰ ਅੱਬਾਸ ਨਕਵੀ ਕਰਨਗੇ।

468 ad