ਵੱਖਰੀ ਗੁਰਦੁਆਰਾ ਕਮੇਟੀ ਕਾਂਗਰਸ ਦਾ ਸਿੱਖਾਂ ‘ਤੇ ਤੀਜਾ ਵਾਰ

ਮੋਹਾਲੀ: ਸਿੱਖਾਂ ਦੀ ਸਰਵ ਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੰਡਣ ਦੀ ਸਾਜ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਉਕਤ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ Badalਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ। ਸ. ਬਾਦਲ ਐਤਵਾਰ ਨੂੰ ਖਰੜ ਵਿਖੇ ਲੋਕਪ੍ਰਿਯ ਆਗੂ ਮਾਨ ਸਿੰਘ ਮਨਹੇੜਾ ਦੀ ਦੂਸਰੀ ਬਰਸੀ ਮੌਕੇ ਸ਼ਰਧਾਂਜਲੀ ਦੇਣ ਆਏ ਸਨ। ਉਨ੍ਹਾਂ ਨਾਲ ਸਾਂਸਦ ਪ੍ਰੇਮ ਸਿੰਘ ਚੰਦੂ ਮਾਜਰਾ ਵੀ ਮੌਜੂਦ ਸਨ। ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਕਾਂਗਰਸੀ ਆਗੂ ਜਗਮੀਤ ਸਿੰਘ ਬਰਾੜ ਦਾ ਬਿਆਨ ਉਨ੍ਹਾਂ ਦਾ ਕਾਂਗਰਸ ਨਾਲ ਅੰਦਰੂਨੀ ਮਾਮਲਾ ਹੈ ਅਤੇ ਇਸ ਬਾਰੇ ਸੋਨੀਆ ਗਾਂਧੀ ਅਤੇ ਪ੍ਰਤਾਪ ਸਿੰਘ ਬਾਜਵਾ ਹੀ ਜਾਣਦੇ ਹਨ, ਅਸੀਂ ਕਿਸੇ ਦੇ ਅੰਦਰੂਨੀ ਮਾਮਲੇ ‘ਚ ਦਖਲ ਅੰਦਾਜ਼ੀ ਨਹੀਂ ਕਰਦੇ। 
ਵੱਖਰੀ ਹਰਿਆਣਾ ਕਮੇਟੀ ਦੇ ਮਸਲੇ ਨੂੰ ਉਨ੍ਹਾਂ ਨੇ ਕਾਂਗਰਸ ਦੀ ਸਾਜ਼ਿਸ਼ ਦੱਸਿਆ ਅਤੇ ਕਿਹਾ ਕਿ ਇਹ ਉਨ੍ਹਾਂ ਦਾ ਸਿੱਖਾਂ ‘ਤੇ ਤੀਸਰਾ ਹਮਲਾ ਹੈ। ਸਾਰੇ ਬੁੱਧਜੀਵੀਆਂ ਨੂੰ ਇਸ ਦੇ ਬਾਰੇ ‘ਚ ਸੋਚਣਾ ਚਾਹੀਦਾ ਹੈ। ਅਸੀਂ ਹਰਿਆਣਾ ਦੇ ਸਿੱਖਾਂ ਦੇ ਨਾਲ ਹਾਂ ਅਤੇ ਹਰਿਆਣਾ ਦੇ ਸਿੱਖਾਂ ਨੇ ਵੀ ਵੱਖਰੀ ਕਮੇਟੀ ਨੂੰ ਨਕਾਰਿਆ ਹੈ। ਅਸੀਂ ਸਿਰਫ ਇਹ ਕਹਿਣਾ ਚਾਹੁੰਦੇ ਹਾਂ ਕਿ ਸਿੱਖਾਂ ਨੂੰ ਵੰਡ ਕੇ ਕਮਜ਼ੋਰ ਕਰਨ ਦੀ ਸਾਜ਼ਿਸ਼ ਨੂੰ ਸਫਲ ਨਹੀਂ ਹੋਣ ਦੇਣਾ ਚਾਹੁੰਦੇ। 
ਈ.ਟੀ.ਟੀ. ਅਧਿਆਪਕਾਂ ਦੇ ਬਾਰੇ ‘ਚ ਉਨ੍ਹਾਂ ਕਿਹਾ ਕਿ ਉਹ ਸਰਕਾਰੀ ਮੁਲਾਜ਼ਮਾਂ ਨਾਲ ਕਈ ਮੀਟਿੰਗਾਂ ਕਰ ਚੁੱਕੇ ਹਨ ਅਤੇ ਇਨ੍ਹਾਂ ਅਧਿਆਪਕਾਂ ਨਾਲ ਵੀ ਗੱਲ ਕਰਨ ਲਈ ਹਮੇਸ਼ਾ ਤਿਆਰ ਹਾਂ। ਉਹ ਸਾਨੂੰ ਆ ਕੇ ਮਿਲਣ ਉਨ੍ਹਾਂ ਦੀਆਂ ਮੰਗਾਂ ‘ਤੇ ਗੌਰ ਕੀਤਾ ਜਾਵੇਗਾ।

468 ad