ਸ਼ਹੀਦ ਭਗਤ ਸਿੰਘ ਦਾ ਪਰਿਵਾਰ ਕਰੇਗਾ ਬ੍ਰਿਟਿਸ਼ ਸਰਕਾਰ ਦੇ ਖਿਲਾਫ ਮੁਕੱਦਮਾ!

ਹੁਸ਼ਿਆਰਪੁਰ—ਸ਼ਹੀਦ ਭਗਤ ਸਿੰਘ ਦੀ ਫਾਂਸੀ ਨੂੰ ਲੈ ਕੇ ਹੋਏ ਨਵੇਂ ਖੁਲਾਸੇ ਤੋਂ ਬਾਅਦ ਉਸ ਦੇ ਪਰਿਵਾਰ ਵਾਲਿਆਂ ਵਿਚ ਬ੍ਰਿਟਿਸ਼ ਸਰਕਾਰ ਦੇ ਖਿਲਾਫ ਗੁੱਸਾ ਹੈ ਅਤੇ ਉਹ ਬ੍ਰਿਟਿਸ਼ ਸਰਕਾਰ ਦੇ ਖਿਲਾਫ ਮੁਕੱਦਮਾ ਕਰਨ ਦੀ ਸੋਚ ਰਹੇ ਹਨ। 86 ਸਾਲ ਪਹਿਲਾਂ Bhagat Singhਲਾਹੌਰ ਵਿਚ ਸ਼ਹੀਦ ਭਗਤ ਸਿੰਘ ਨੂੰ ਬ੍ਰਿਟਿਸ਼ ਪੁਲਸ ਅਧਿਕਾਰੀ ਸਾਂਡਰਸ ਦੇ ਕਤਲ ਦੇ ਮਾਮਲੇ ਵਿਚ ਫਸਾਇਆ ਗਿਆ ਸੀ। ਸ਼ਹੀਦ ਭਗਤ ਸਿੰਘ ਨੂੰ ਬ੍ਰਿਟਿਸ਼ ਪੁਲਸ ਅਧਿਕਾਰੀ ਸਾਂਡਰਸ ਦੇ ਕਤਲ ਵਿਚ ਨਾਮਜ਼ਦ ਨਾ ਹੋਣ ਦੇ ਬਾਵਜੂਦ ਫਾਂਸੀ ਦਿੱਤੀ ਗਈ ਸੀ।
ਟੋਰਾਂਟੋ ਵਿਚ ਆਪਣੇ ਬੇਟੇ ਦੇ ਨਾਲ ਰਹਿ ਰਹੀ ਭਗਤ ਸਿੰਘ ਦੀ ਭੈਣ 98 ਸਾਲਾ ਪ੍ਰਕਾਸ਼ ਕੌਰ ਅਤੇ ਹੁਸ਼ਿਆਰਪੁਰ ਵਿਚ ਰਹਿ ਰਹੀ ਭਤੀਜੀ ਸੁਰਜੀਤ ਕੌਰ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਉਹ ਕਾਨੂੰਨੀ ਸਲਾਹ ਤੋਂ ਬਾਅਦ ਬ੍ਰਿਟਿਸ਼ ਸਰਕਾਰ ‘ਤੇ ਭਗਤ ਸਿੰਘ ਦੇ ਕਤਲ ਦਾ ਮੁਕੱਦਮਾ ਦਰਜ ਕਰਵਾਉਣਗੇ। ਉਨ੍ਹਾਂ ਦੀ ਮੰਗ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਿਸੇ ਸੁਤੰਤਰ ਏਜੰਸੀ ਤੋਂ ਕਰਵਾਈ ਜਾਵੇ ਅਤੇ ਇਸ ਵਿਚ ਭਾਰਤ ਤੋਂ ਇਲਾਵਾ ਪਾਕਿਸਤਾਨ ਅਤੇ ਬੰਗਲਾਦੇਸ਼ ਦੇ ਪ੍ਰਤੀਨਿਧੀ ਵੀ ਸ਼ਾਮਲ ਹੋਣ।
ਲਾਹੌਰ ਸਥਿਤ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਚੇਅਰਮੈਨ ਇਮਤਿਆਜ਼ ਰਾਸ਼ਿਦ ਕੁਰੈਸ਼ੀ 1928 ਵਿਚ ਸਾਂਡਰਸ ਦੇ ਕਤਲ ਵਿਚ ਭਾਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਖਿਲਾਫ ਦਰਜ ਐੱਫ. ਆਈ. ਆਰ. ਦੀ ਪ੍ਰਮਾਣਤ ਕਾਪੀ ਮੰਗੀ ਸੀ। ਲਾਹੌਰ ਹਾਈਕੋਰਟ ਦੇ ਹੁਕਮ ‘ਤੇ ਅਨਾਰਕਲੀ ਪੁਲਸ ਸਟੇਸ਼ਨ ਨੇ ਜੋ ਪ੍ਰਮਾਣਤ ਕਾਪੀ ਦਿੱਤੀ, ਉਸ ਦੇ ਮੁਤਾਬਕ ਕਤਲ ਵਿਚ ਦੋ ਅਗਿਆਤ ਹਮਲਾਵਰਾਂ ਦੇ ਖਿਲਾਫ ਸ਼ਿਕਾਇਤ ਦਰਜ ਕੀਤੀ ਗਈ ਸੀ। ਕੁਰੈਸ਼ੀ ਦਾ ਕਹਿਣਾ ਹੈ ਕਿ ਜੇਕਰ ਸ਼ਹੀਦ ਭਗਤ ਸਿੰਘ ਦੇ ਖਿਲਾਫ ਐੱਫ. ਆਈ. ਆਰ. ਦਰਜ ਨਹੀਂ ਕੀਤੀ ਗਈ ਸੀ ਤਾਂ ਉਸ ਨੂੰ ਫਾਂਸੀ ਕਿਵੇਂ ਦਿੱਤੀ ਗਈ।
ਕੁਰੈਸ਼ੀ ਨੇ ਕਿਹਾ ਕਿ ਭਗਤ ਸਿੰਘ ਮਾਮਲੇ ਦੀ ਸੁਣਵਾਈ ਕਰ ਰਹੇ ਟ੍ਰਿਬਿਊਨਲ ਦੇ ਵਿਸ਼ੇਸ਼ ਜੱਜਾਂ ਨੇ ਮਾਮਲੇ ਦੇ 450 ਗਵਾਹਾਂ ਨੂੰ ਬਿਨਾਂ ਸੁਣੇ ਹੀ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਉਨ੍ਹਾਂ ਨੇ ਕਿਹਾ ਕਿ ਭਗਤ ਸਿੰਘ ਦੇ ਵਕੀਲਾਂ ਨੂੰ ਜਿਰਾਹ ਦਾ ਵੀ ਮੌਕਾ ਨਹੀਂ ਦਿੱਤਾ ਸੀ। ਕੁਰੈਸ਼ੀ ਨੇ ਲਾਹੌਰ ਹਾਈ ਕੋਰਟ ਵਿਚ ਵੀ ਇਕ ਪਟਸ਼ੀਨ ਦਾਇਰ ਕਰਕੇ ਮਾਮਲੇ ਨੂੰ ਦੁਬਾਰਾ ਖੋਲ੍ਹਣ ਦੀ ਮੰਗ ਕੀਤੀ ਹੈ।
ਇਸ ਨਾਲ ਸਾਫ ਹੋ ਗਿਆ ਹੈ ਕਿ ਸਾਂਡਰਸ ਦੇ ਕਤਲ ਵਿਚ ਭਗਤ ਸਿੰਘ ਦਾ ਨਾਂ ਸ਼ਾਮਲ ਨਹੀਂ ਸੀ ਪਰ ਬ੍ਰਿਟਿਸ਼ ਸਰਕਾਰ ਨੇ ਉਸ ਨੂੰ ਬੇਦੋਸ਼ੇ ਹੁੰਦੇ ਹੋਏ ਵੀ ਫਾਂਸੀ ਦੇ ਦਿੱਤੀ ਸੀ। ਇਸ ਖੁਲਾਸੇ ਤੋਂ ਬਾਅਦ ਭਾਰਤ ਵਿਚ ਵੱਸਦੇ ਭਗਤ ਸਿੰਘ ਦੇ ਪਰਿਵਾਰ ਵਾਲਿਆਂ ਵਿਚ ਬ੍ਰਿਟਿਸ਼ ਸਰਕਾਰ ਦੇ ਖਿਲਾਫ ਗੁੱਸਾ ਅਤੇ ਨਾਰਾਜ਼ਗੀ ਹੈ।

468 ad