ਸ਼ਹੀਦ ਭਾਈ ਦਰਸ਼ਨ ਸਿੰਘ ਬਿੱਲਾ ਤਖ਼ਾਣਵੱਧ ਦਾ ਸ਼ਹੀਦੀ ਦਿਹਾੜਾ – ਸਰਬੱਤ ਖ਼ਾਲਸਾ ਵਲੋਂ ਥਾਪੇ ਤਖ਼ਤਾਂ ਦੇ ਜਥੇਦਾਰਾਂ ਨੇ ਭਰੀ ਹਾਜਰੀ

bhatt news02

ਸੰਦੌੜ 17 ਮਈ (ਹਰਿਮੰਦਰ ਸਿੰਘ ਭੱਟ) ਵੀਹਵੀਂ ਸਦੀ ਦੇ ਮਹਾਨ ਸਿੱਖ ਦਮਦਮੀ ਟਕਸਾਲ ਦੇ ਚੌਦਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵਲੋਂ ਸਿੱਖ ਕੌਮ ਦੇ ਗਲੋਂ ਗੁਲਾਮੀ ਲਾਹੁਣ ਲਈ ਆਰੰਭ ਕੀਤੇ ਸੰਘਰਸ਼ ਚ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਭਾਈ ਦਰਸ਼ਨ ਸਿੰਘ ਬਿੱਲਾ ਅਤੇ ਉਹਨਾਂ ਦੇ ਸਾਥੀ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਜਥੇਦਾਰ ਸ਼ਹੀਦ ਭਾਈ ਗੁਰਜੰਟ ਸਿੰਘ ਬੁੱਧਸਿੰਘ ਵਾਲਾ, ਸ਼ਹੀਦ ਭਾਈ ਬੰਤ ਸਿੰਘ, ਸ਼ਹੀਦ ਭਾਈ ਕੁਲਵੰਤ ਸਿੰਘ ਖੁਖਰਾਣਾ, ਸ਼ਹੀਦ ਭਾਈ ਬਲਦੇਵ ਸਿੰਘ ਦਾ ਸਾਂਝੇ ਤੌਰ ਤੇ ਸ਼ਹੀਦੀ ਦਿਹਾੜਾ ਪਿੰਡ ਤਖਾਣਵੱਧ ਵਿਖੇ ਗੁਰਦੁਆਰਾ ਸਾਹਿਬ ਬੁੱਢਾ ਪੱਤੀ ਚ ਪਾਠਾਂ ਦੇ ਭੋਗ ਤੋਂ ਉਪਰੰਤ ਖ਼ਾਲਸਈ ਸ਼ਾਨੋ ਸ਼ੋਕਤ ਨਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਪਰਿਵਾਰ ਅਤੇ ਨਗਰ ਨਿਵਾਸੀ ਸੰਗਤਾਂ ਦੇ ਪੂਰਨ ਸਹਿਯੋਗ ਸਦਕਾ ਮਨਾਇਆ ਗਿਆ। ਇਸ ਸ਼ਹੀਦੀ ਸਮਾਗਮ ਚ ਰਾਗੀਆਂ, ਢਾਡੀਆਂ, ਕਵੀਸ਼ਰਾਂ, ਕਥਾਵਾਚਕਾਂ, ਪ੍ਰਚਾਰਕਾਂ ਅਤੇ ਪੰਥਕ ਜਥੇਬੰਦੀਆਂ ਨੇ ਵੱਡੀ ਗਿਣਤੀ ਚ ਹਾਜਰੀ ਭਰੀ। ਸਟੇਜ ਸੰਚਾਲਕ ਦੀ ਭੂਮਿਕਾ ਯੂਥ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਪ੍ਰਬੰਧਕੀ ਜਨਰਲ ਸਕੱਤਰ ਭਾਈ ਪਪਲਪ੍ਰੀਤ ਸਿੰਘ ਨੇ ਬਹੁਤ ਸੁਚੱਜੇ ਢੰਗ ਨਾਲ ਨਿਭਾਈ। ਇਸ ਮੌਕੇ ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਭਾਈ ਧਿਆਨ ਸਿੰਘ ਮੰਡ, ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਦੇ ਜਥੇਦਾਰ ਸਿੰਘ ਸਾਹਿਬ ਭਾਈ ਬਲਜੀਤ ਸਿੰਘ ਦਾਦੂਵਾਲ, ਤਖ਼ਤ ਸ੍ਰੀ ਕੇਸਗੜ• ਸਾਹਿਬ ਆਨੰਦਪੁਰ ਦੇ ਜਥੇਦਾਰ ਸਿੰਘ ਸਾਹਿਬ ਭਾਈ ਅਮਰੀਕ ਸਿੰਘ ਅਜਨਾਲਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸੀਨੀਅਰ ਆਗੂ ਭਾਈ ਬਲਦੇਵ ਸਿੰਘ ਸਿਰਸਾ, ਕੈਪਟਨ ਹਰਚਰਨ ਸਿੰਘ ਰੋਡੇ ਵੱਡੇ ਭਰਾਤਾ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਪੰਥਕ ਆਗੂ ਡਾਕਟਰ ਸ਼ਰਨਜੀਤ ਸਿੰਘ ਰਟੌਲ, ਭਾਈ ਗੁਰਜਿੰਦਰ ਸਿੰਘ ਆਦਿ ਨੇ ਪੰਥਕ ਵਿਚਾਰਾਂ ਦੀ ਸਾਂਝ ਪਾਈ। ਜਿਕਰਯੋਗ ਹੈ ਕਿ ਇਸ ਵਾਰ ਪਿਛਲੀ ਵਾਰ ਨਾਲੋਂ ਸ਼ਹੀਦੀ ਦਿਹਾੜੇ ਤੇ ਬਹੁਤ ਜਿਆਦਾ ਸੰਗਤ ਦੂਰ ਦੁਰਾਡਿਆਂ ਤੋਂ ਸ਼ਹੀਦਾਂ ਨੂੰ ਪ੍ਰਣਾਮ ਕਰਨ ਲਈ ਪਹੁੰਚੀ ਹੋਈ ਸੀ, ਕਲੱਬ ਦੇ ਨੌਜਵਾਨਾਂ ਨੇ ਇਸ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੂਰੇ ਵਧੀਆ ਤਰੀਕੇ ਨਾਲ ਪ੍ਰਬੰਧ ਕੀਤੇ ਸਨ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਪੂਰੀ ਜਿਲ•ਾ ਟੀਮ ਨੇ ਇਸ ਮੌਕੇ ਖ਼ਾਸ ਤੌਰ ਤੇ ਹਾਜਰੀ ਭਰੀ। ਭਾਈ ਪਪਲਪ੍ਰੀਤ ਸਿੰਘ ਨੇ ਸਮਾਪਤੀ ਤੇ ਸੰਘਰਸ਼ ਦੌਰਾਨ ਸ਼ਹੀਦ ਹੋਏ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਤੇ ਸੇਵਾ ਨਿਭਾਉਣ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਭਾਈ ਭੁਪਿੰਦਰ ਸਿੰਘ ਬੁੱਧਸਿੰਘ ਵਾਲਾ, ਭਾਈ ਨਵਦੀਪ ਸਿੰਘ, ਭਾਈ ਰਣਜੀਤ ਸਿੰਘ ਆਦਿ ਹਾਜਰ ਸਨ।

468 ad

Submit a Comment

Your email address will not be published. Required fields are marked *