ਸ਼ਹੀਦ ਭਾਈ ਦਿਲਾਵਰ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਹੋਇਆ , ਕੌਮੀ ਸ਼ਹੀਦਾਂ ਦੀ ਸ਼ਹਾਦਤ ਤੋਂ ਮੁਨਕਰ ਨਾ ਹੋਈਏ- ਡਾ. ਅਮਰਜੀਤ ਸਿੰਘ 


ਨਿਊਯਾਰਕ- ਈਸਟ ਕੋਸਟ ਅਮਰੀਕਾ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪੰਥਕ ਜਥੇਬੰਦੀਆਂ ਦੀ ਨੁਮਾਇੰਦਾ ਜਥੇਬੰਦੀ ‘ਈਸਟ ਕੋਸਟ ਸਿੱਖ ਕੋਆਰਡੀਨੇਸ਼ਨ ਕਮੇਟੀ’ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਵਿਖੇ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਅਤੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਪ੍ਰਬੰਧਕਾਂ ਵਲੋਂ ਅਜੋਕੇ ਸਿੱਖ ਸੰਘਰਸ਼ ਵਿੱਚ ਸ਼ਹੀਦ ਹੋਏ ਸਿੰਘਾਂ ਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਲਗਾਈ ਗਈ, ਜੋ ਆਈਆਂ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੀ।
ਮੁੱਖ ਬੁਲਾਰੇ ਦੇ ਤੌਰ ‘ਤੇ ਪਹੁੰਚੇ ਖਾਲਿਸਤਾਨ ਅਫੇਅਰਜ਼ ਸੈਂਟਰ ਦੇ ਸੰਚਾਲਕ ਡਾ. ਅਮਰਜੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ 1984 ਤੋਂ ਬਾਅਦ ਭਾਰਤ ਦੀ ਹੁਕੂਮਤ ਵੱਲੋਂ ਸਿੱਖਾਂ ਸਿਰ ਥੋਪੀ ਗਈ ਅਣਐਲਾਨੀ ਜੰਗ ਵਿੱਚ 1992 ਵਿੱਚ ਨਾਮਾਤਰ ਵੋਟਾਂ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਬਣੇ ਬੇਅੰਤ ਸਿੰਘ ਵਲੋਂ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ। ਮਨੁੱਖੀ ਅਧਿਕਾਰ ਰਿਪੋਰਟਾਂ ਇਸ ਗੱਲ ਦੀ ਗਵਾਹੀ ਭਰਦੀਆਂ ਹਨ ਕਿ ਬੇਅੰਤ ਸਿੰਘ ਦੀ ਸ਼ਹਿ ਤੇ ਪੁਲਿਸ ਅਤੇ ਪ੍ਰਸ਼ਾਸਨ ਨੇ ਉਸ ਸਮੇਂ ਪੰਜਾਬ ਦੀ ਜਵਾਨੀ ਨੂੰ ਕੋਹ-ਕੋਹ ਕੇ ਮਾਰਿਆ। ਭਾਈ ਜਗਤਾਰ ਸਿੰਘ ਹਵਾਰਾ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਤਾਰਾ ਦੀ ਮਦਦ ਨਾਲ ਸ਼ਹੀਦ ਭਾਈ ਦਿਲਾਵਰ ਸਿੰਘ ਨੇ ਆਪਣੀ ਜਾਨ ਦੀ ਕੁਰਬਾਨੀ ਦਿੰਦਿਆਂ ਹਜ਼ਾਰਾਂ ਹੋਰ ਸਿੱਖ ਨੌਜਵਾਨਾਂ ਨੂੰ ਮੌਤ ਦੇ ਮੂੰਹ ਵਿੱਚ ਜਾਣ ਤੋਂ ਬਚਾਇਆ ਅਤੇ ਮਨੁੱਖੀ ਅਧਿਕਾਰਾਂ ਦੇ ਨਾਮ ‘ਤੇ ਕਲੰਕ ਬਣ ਚੁੱਕੇ ਬੇਅੰਤ ਸਿੰਘ ਦਾ ਅੰਤ ਕੀਤਾ। ਉਨ•ਾਂ ਕਿਹਾ ਅੱਜ ਸਿਰਫ ਇਸ ਗੱਲ ਦੇ ਡਰੋਂ ਕਿ ਸਾਨੂੰ ਕੋਈ ਅੱਤਵਾਦ ਦਾ ਸਮਰਥਕ ਨਾ ਸਮਝ ਲਵੇ, ਸਾਨੂੰ ਅਜੋਕੇ ਸਮੇਂ ਦੇ ਸ਼ਹੀਦਾਂ ਦੀ ਸ਼ਹਾਦਤ ਤੋਂ ਮੁਨਕਰ ਨਹੀਂ ਹੋਣਾ ਚਾਹੀਦਾ।


ਕੋਆਰਡੀਨੇਸ਼ਨ ਕਮੇਟੀ ਦੇ ਕੋਆਰਡੀਨੇਟਰ ਸ. ਹਿੰਮਤ ਸਿੰਘ ਨੇ ਕਿਹਾ ਕਿ ਸਿੱਖਾਂ ਨਾਲ ਹੋਏ ਧੱਕੇ ਲਈ ਕੋਈ ਇੱਕ ਪਾਰਟੀ ਜ਼ਿੰਮੇਵਾਰ ਨਹੀਂ, ਸਿੱਖਾਂ ਖਿਲਾਫ ਸਾਰੀਆਂ ਸਿਆਸੀ ਜਮਾਤਾਂ ਇੱਕ ਹਨ, ਖਾਲਿਸਤਾਨ ਦੀ ਪ੍ਰਾਪਤੀ ਤੋਂ ਬਿਨਾਂ ਸਾਡੇ ਮਸਲੇ ਹੱਲ ਨਹੀਂ ਹੋ ਸਕਦੇ। ਈਸਟ ਕੋਸਟ ਸਿੱਖ ਕੋਆਰਡੀਨੇਸ਼ਨ ਕਮੇਟੀ ਵਲੋਂ ਕਨੈਕਟੀਕਟ ਤੋਂ ਸ. ਸਵਰਨਜੀਤ ਸਿੰਘ ਖਾਲਸਾ, ਨਿਊਜਰਸੀ ਤੋਂ ਸ. ਹਰਜਿੰਦਰ ਸਿੰਘ ਪਾਈਨ ਹਿੱਲ, ਫਿਲਾਡਲਫੀਆ ਤੋਂ ਸ. ਕੇਵਲ ਸਿੰਘ, ਸਿੱਖਸ ਫਾਰ ਜਸਟਿਸ ਤੋਂ ਡਾ. ਬਖਸ਼ੀਸ਼ ਸਿੰਘ ਸੰਧੂ, ਸ. ਅਵਤਾਰ ਸਿੰਘ ਪੰਨੂ, ਸ. ਜੇ. ਪੀ. ਸਿੰਘ, ਸਿੱਖ ਯੂਥ ਆਫ ਅਮਰੀਕਾ ਤੋਂ ਸ. ਜਸਬੀਰ ਸਿੰਘ, ਗਲੈਨ ਰਾਕ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਗੁਰਮੀਤ ਸਿੰਘ ਰਾਣਾ, ਨਿਊਯਾਰਕ ਦੇ ਮਨੁੱਖੀ ਅਧਿਕਾਰ ਕਮਿਸ਼ਨਰ ਸ. ਗੁਰਦੇਵ ਸਿੰਘ ਕੰਗ, ਸ਼੍ਰੋਮਣੀ ਅਕਾਲੀ ਦਲ (ਅ) ਤੋਂ ਭਾਈ ਜੋਗਾ ਸਿੰਘ ਆਦਿ ਬੁਲਾਰਿਆਂ ਵਲੋਂ ਸੰਗਤ ਨਾਲ ਵਿਚਾਰਾਂ ਦੀ ਸਾਂਝ ਪਾਈ ਗਈ। ਸਟੇਜ ਦਾ ਸੰਚਾਲਨ ਭੁਪਿੰਦਰ ਸਿੰਘ ਅਟਵਾਲ ਵਲੋਂ ਕੀਤਾ ਗਿਆ ਅਤੇ ਗੁਰੂਘਰ ਦੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਵਲੋਂ ਆਈਆਂ ਸੰਗਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਗਿਆ ਅਤੇ ਇਹ ਭਰੋਸਾ ਦਿਵਾਇਆ ਗਿਆ ਕਿ ਕੌਮੀ ਕਾਰਜਾਂ ਲਈ ਗੁਰੂਘਰ ਕਮੇਟੀ ਵਲੋਂ ਹਮੇਸ਼ਾ ਸੇਵਾ ਕੀਤੀ ਜਾਵੇਗੀ। ਇਸ ਸ਼ਹੀਦੀ ਸਮਾਗਮ ਨੂੰ ਖਾਸ ਤੌਰ ‘ਤੇ ਟੀ.ਵੀ. 84 ਵਲੋਂ ਕਵਰ ਕੀਤਾ ਗਿਆ।

468 ad

Submit a Comment

Your email address will not be published. Required fields are marked *