ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛਪਾਈ ਸਥਾਨ ‘ਤੇ ਅੱਗ

12ਅੰਮ੍ਰਿਤਸਰ, 19 ਮਈ ( ਪੀਡੀ ਬੇਉਰੋ ) ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਅੰਮ੍ਰਿਤਸਰ ਵਿਖੇ ਅੱਗ ਲੱਗਣ ਕਾਰਨ ਹਾਦਸਾ ਵਾਪਰ ਗਿਆ। ਇਸ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਮੁੱਖ ਪ੍ਰਕਾਸ਼ਨ ਤੇ ਛਪਾਈ ਕੀਤੀ ਜਾਂਦੀ ਹੈ। ਇਸ ਹਾਦਸੇ ਦੇ ਚੱਲਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅੱਗ ਤੇ ਪਾਣੀ ਤੋਂ ਪ੍ਰਭਾਵਿਤ ਹੋਏ ਹਨ।
ਜਾਣਕਾਰੀ ਮੁਤਾਬਕ ਅਚਾਨਕ ਸ਼ਾਰਟ ਸਰਕਟ ਕਾਰਨ ਗੁਰਦੁਆਰਾ ਸਾਹਿਬ ‘ਚ ਇਹ ਅੱਗ ਲੱਗੀ। ਪਰ ਤੁਰੰਤ ਜਾਣਕਾਰੀ ਮਿਲਦਿਆਂ ਹੀ ਅੱਗ ‘ਤੇ ਕਾਬੂ ਪਾ ਲਿਆ ਗਿਆ। ਪਰ ਇਸ ਅੱਗ ਕਾਰਨ ਸ਼੍ਰੀ ਗੁਰੂ ਗ੍ਮਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਨੁਕਸਾਨੇ ਗਏ ਹਨ। ਐਸਜੀਪੀਸੀ ਅਧਿਕਾਰੀਆਂ ਮੁਤਾਬਕ ਸਮੇਂ ਸਿਰ ਜਾਣਕਾਰੀ ਮਿਲਣ ਕਾਰਨ ਵੱਡਾ ਨੁਕਸਾਨ ਹੋਣੋਂ ਬਚ ਗਿਆ। ਇਸ ਘਟਨਾ ਤੋਂ ਬਾਅਦ ਗੁਰਦੁਆਰਾ ਸਾਹਿਬ ਦਾ ਮੁੱਖ ਗੇਟ ਬੰਦ ਕਰ ਦਿੱਤਾ ਗਿਆ ਹੈ।

468 ad

Submit a Comment

Your email address will not be published. Required fields are marked *