ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਛੇੜਖਾਨੀ- ਸਿੱਖ ਜੱਥੇਬੰਦੀਆਂ ਦੇ ਮੈਂਬਰਾਂ ਨੇ ਕਾਬੂ ਕਰ ਲਿਆ, 2 ਮਾਮਲੇ ਦਰਜ

ਜਲੰਧਰ- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨਾਲ ਛੇੜਖਾਨੀ ਕਰਨ ਵਾਲੇ ਨਵਾਂਸ਼ਹਿਰ ਦੇ ਮਨਦੀਪ ਸਰੋਆ ਨੂੰ ਦੁਬਈ ਵਿਖੇ ਸਿੱਖ ਜੱਥੇਬੰਦੀਆਂ ਦੇ ਮੈਂਬਰਾਂ ਨੇ ਕਾਬੂ ਕਰ ਲਿਆ Pradeਹੈ। ਪਵਿੱਤਰ ਸੂਰਪ ਨਾਲ ਛੇੜਖਾਨੀ ਕਰਨ ਵਾਲੇ ਮਨਦੀਪ ਸਰੋਆ ਦੀ ਦੁਬਈ ‘ਚ ਸਿੱਖ ਜੱਥੇਬੰਦੀਆਂ ਦੇ ਮੈਂਬਰਾਂ ਵਲੋਂ ਜਮ ਧੁਲਾਈ ਕੀਤੀ ਗਈ ਹੈ। ਮਨਦੀਪ ਦੁਬਈ ਦੀ ਇਕ ਫੈਕਟਰੀ ‘ਚ ਕੰਮ ਕਰਦਾ ਹੈ, ਜਿੱਥੇ ਸਿੱਖ ਜੱਥੇਦੰਬੀਆਂ ਨਾਲ ਜੁੜੇ ਮੈਂਬਰਾਂ ਨੇ ਉਸ ਨੂੰ ਕਾਬੂ ਕਰ ਲਿਆ ਹੈ।
ਇਸ ਵਿਚਕਾਰ ਜਲੰਧਰ ਵਿਖੇ 2 ਪੁਲਸ ਥਾਣਿਆਂ ‘ਚ ਮਨਦੀਪ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਦਰਜ ਕਰ ਲਿਆ ਹੈ। ਜਲੰਧਰ ਵਿਖੇ ਤਾਲਮੇਲ ਕਮੇਟੀ ਦੇ ਆਗੂ ਹਰਪਾਲ ਸਿੰਘ ਨੇ ਮਨਦੀਪ ਖਿਲਾਫ ਦਰਜ ਕਰਵਾਏ ਗਏ ਮਾਮਲੇ ਦੀ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਮਨਦੀਪ ਸਰੋਆ ਨੇ ਪਾਵਨ ਸਰੂਪ ਨਾਲ ਛੇੜਛਾੜ ਕਰਕੇ ਉਸ ਦੀ ਜਗ੍ਹਾਂ ਕਿਸੇ ਧਾਰਮਿਕ ਸ਼ਖ਼ਸੀਅਤ ਦੀ ਫੋਟੋ ਆਪਣੀ ਫੇਸਬੁੱਕ ‘ਤੇ ਪੋਸਟ ਕਰ ਦਿੱਤੀ ਸੀ, ਉਸ ਤੋਂ ਬਾਅਦ ਸਿੱਖ ਜੱਥੇਬੰਦੀਆਂ ਨੇ ਇਸ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਮਨਦੀਪ ਸਰੋਆ ਖਿਲਾਫ  ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਜ਼ਾਰੀ ਕੀਤੇ ਹਨ।

468 ad