ਸਰਕਾਰ ਦੀਆਂ ਗਲਤ ਨੀਤੀਆਂ ਨੇ ਹੀ ਲਿਆਂਦਾ ਸੂਬੇ ‘ਚ ਨਸ਼ੇ ਦਾ ਹੜ੍ਹ: ਕੇਜਰੀਵਾਲ

ਤਲਵੰਡੀ ਸਾਬੋ- ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਪੰਜਾਬ ‘ਚ ਅਕਾਲੀ ਮੰਤਰੀਆਂ, ਆਗੂਆਂ ਅਤੇ ਪੁਲਸ ਦੀ ਮਿਲੀਭੁਗਤ ਨਾਲ ਨਸ਼ੇ ਦਾ Kajriwalਕਾਰੋਬਾਰ ਵੱਧ ਰਿਹਾ ਹੈ ਅਤੇ ਪੰਜਾਬ ਦੀ ਜਵਾਨੀ ਬਰਬਾਦ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਭ ਤੋਂ ਵੱਡੀ ਸਮੱਸਿਆ ਨਸ਼ਾ ਹੈ ਅਤੇ ਅਸੀ ਨਸ਼ੇ ਨੂੰ ਖਤਮ ਕਰਨ ਦਾ ਪ੍ਰਣ ਲਿਆ ਹੈ।
ਉਨ੍ਹਾਂ ਕਿਹਾ ਕਿ ਉਹ ਕਾਂਗਰਸ ਅਤੇ ਅਕਾਲੀ-ਭਾਜਪਾ ਗਠਜੋੜ ਦੀਆਂ ਗਲਤ ਨੀਤੀਆਂ ਕਾਰਨ ਹੀ ‘ਆਪ’ ਪਟਿਆਲਾ ਅਤੇ ਤਲਵੰਡੀ ਸਾਬੋ ਦੀਆਂ ਸੀਟਾਂ ਜਿੱਤੇਗੀ। ਆਜ਼ਾਦ ਉਮੀਦਵਾਰ ਦੇ ਰੂਪ ‘ਚ ਉਨ੍ਹਾਂ ਦਾ ਵਿਰੋਧ ਕਰ ਰਹੇ ਬਲਕਾਰ ਸਿੱਧੂ ਬਾਰੇ ਉਨ੍ਹਾਂ ਕਿਹਾ ਕਿ ਬਲਕਾਰ ਸਿੱਧੂ ਨੂੰ ਉਨ੍ਹਾਂ ਨੇ ਪਹਿਲਾਂ ਟਿਕਟ ਦਿੱਤੀ ਸੀ ਪਰ ਕਿਸੇ ਕਾਰਨ ਕਰਕੇ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਿੱਧੂ ਬਾਰੇ ਫੈਸਲਾ ਪਾਰਟੀ ਦੀ ਕਮੇਟੀ ਨੇ ਲਿਆ ਸੀ ਅਤੇ ਉਨ੍ਹਾਂ ਨੇ ਜੋ ਦੋਸ਼ ‘ਆਪ’ ‘ਤੇ ਲਗਾਏ ਹਨ, ਉਨ੍ਹਾਂ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ।

468 ad