ਸਰਬੱਤ ਖ਼ਾਲਸਾ ਦੇ ਜਥੇਦਾਰ ਅੱਜ ਅਕਾਲ ਤਖ਼ਤ ’ਤੇ

7ਅੰਮ੍ਰਿਤਸਰ,15 ਮਈ (ਜਗਦੀਸ਼ ਬਾਮਬਾ ) ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਜਥੇਦਾਰ ਤੇ ਉਨ੍ਹਾਂ ਦੇ ਸਮਰਥਕ ਅੱਜ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣਗੇ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਸਿੱਖ ਆਗੂਆਂ ਦੀ ਆਮਦ ਨੂੰ ਦੇਖਦਿਆਂ ਮੁੜ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਤੇ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ਵਿਚ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਇਹਨਾਂ ਦਾ ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਵੀ ਮੱਥਾ ਟੇਕਣ ਦਾ ਪ੍ਰੋਗਰਾਮ ਹੈ। ਯਾਦ ਰਹੇ ਕਿ ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਜਥੇਦਾਰਾਂ ਨੇ ਅਕਾਲ ਤਖ਼ਤ ਦੇ ਬਰਾਬਰ ਵੱਖਰਾ ਸਕੱਤਰੇਤ ਸਥਾਪਤ ਕਰਨ ਦਾ ਐਲਾਨ ਕੀਤਾ ਹੋਇਆ ਹੈ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ਜਾਂ ਸ੍ਰੀ ਅਕਾਲ ਤਖ਼ਤ ਵਿਖੇ ਮੱਥਾ ਟੇਕਣ ਤੋਂ ਕੋਈ ਰੋਕ ਨਹੀਂ ਹੈ। ਕੋਈ ਵੀ ਬਤੌਰ ਸ਼ਰਧਾਲੂ ਗੁਰੂ ਘਰ ਮੱਥਾ ਟੇਕ ਸਕਦਾ ਹੈ। ਉਨ੍ਹਾਂ ਕਿਹਾ ਕਿ ਇੱਥੇ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਜਾਂ ਪ੍ਰਬੰਧ ਵਿੱਚ ਖ਼ਲਲ ਪਾਉਣ ਦੀ ਆਗਿਆ ਨਹੀਂ ਹੈ।

468 ad

Submit a Comment

Your email address will not be published. Required fields are marked *