ਸਿੱਖਾਂ ਦੇ ਕਾਤਲਾਂ ਨੂੰ ਮਿਲੇਗੀ ਸਜ਼ਾ ?

8ਅੰਮ੍ਰਿਤਸਰ:, 10 ਮਈ (ਜਗਦੀਸ਼ ਬਾਂਬਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਲਾਨ ਕੀਤਾ ਹੈ ਕਿ ਪੀਲੀਭੀਤ ਜੇਲ੍ਹ ਅੰਦਰ ਟਾਡਾ ਤਹਿਤ ਸਿੱਖ ਬੰਦੀਆਂ ਨੂੰ ਕੁੱਟ-ਕੁੱਟ ਕੇ ਮਾਰੇ ਜਾਣ ਦੇ ਮਾਮਲੇ ‘ਤੇ ਕਾਨੂੰਨੀ ਚਾਰਾਜੋਈ ਕੀਤੀ ਜਾਏਗੀ। ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੀਲੀਭੀਤ ਕਾਂਡ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਦਿਆਂ ਅਪੀਲ ਕੀਤੀ ਗਈ ਹੈ ਕਿ ਮਾਮਲੇ ਦੀ ਪੜਤਾਲ ਕਰਵਾ ਕੇ ਜਲਦ ਤੋਂ ਜਲਦ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੀਲੀਭੀਤ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਸੁਪਰੀਮ ਕੋਰਟ ਤੱਕ ਕਾਨੂੰਨੀ ਲੜਾਈ ਲੜੇਗੀ।ਮੱਕੜ ਨੇ ਕਿਹਾ ਕਿ ਸਿੱਖ ਕੌਮ ਦੀ ਜਿੱਥੇ ਕਿਤੇ ਵੀ ਨਸਲਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਉਸ ਦਾ ਇਨਸਾਫ਼ ਅੱਜ ਤੱਕ ਨਹੀਂ ਮਿਲ ਸਕਿਆ। ਫੇਰ ਭਾਵੇਂ ਉਹ 1984 ਦਾ ਬਲਿਊ ਸਟਾਰ ਅਪ੍ਰੇਸ਼ਨ ਹੋਵੇ ਜਾਂ ਦਿੱਲੀ ਦੰਗਿਆਂ ਦਾ ਦਿਲ ਕੰਬਾ ਦੇਣ ਵਾਲਾ ਭਿਆਨਕ ਕਾਂਡ ਹੋਵੇ। ਉਨ੍ਹਾਂ ਕਿਹਾ ਕਿ ਪੀਲੀਭੀਤ ਵਰਗੀ ਅਤਿ ਦੁਖਦਾਈ ਘਟਨਾ ਵਿੱਚ ਮਾਰੇ ਗਏ ਬੇਦੋਸ਼ੇ ਸਿੱਖਾਂ ਦੇ ਪਰਿਵਾਰ ਉਨ੍ਹਾਂ ਦੇ ਸਦੀਵੀ ਵਿਛੋੜੇ ਦੇ ਨਾਲ-ਨਾਲ ਆਰਥਿਕ ਪੱਖੋਂ ਵੀ ਪੀੜ੍ਹਾ ਸਹਿਣ ਕਰ ਰਹੇ ਹਨ ਪਰ ਕਿਸੇ ਵੀ ਸਰਕਾਰ ਨੇ ਅਜੇ ਤੱਕ ਉਨ੍ਹਾਂ ਦੇ ਰਿਸਦੇ ਜ਼ਖ਼ਮਾਂ ਦੇ ਮਲ੍ਹਮ ਲਾਉਣ ਦੀ ਕੋਸ਼ਿਸ਼ ਨਹੀਂ ਕੀਤੀ।ਉਨ੍ਹਾਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਕਿਹਾ ਕਿ ਜਿੱਥੇ ਉਹ ਨਿਰਪੱਖ ਜਾਂਚ ਪੜਤਾਲ ਕਰਕੇ ਪੀੜਤਾਂ ਨੂੰ ਇਨਸਾਫ਼ ਦਿਵਾਏ, ਉੱਥੇ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਪੱਖੋਂ ਤੇ ਰੋਜੀ ਰੋਟੀ ਦੇ ਕਾਬਲ ਬਣਾਉਣ ਲਈ ਪਰਿਵਾਰ ਦੇ ਕਿਸੇ ਇੱਕ ਮੈਂਬਰ ਨੂੰ ਨੌਕਰੀ ਵੀ ਦੇਵੇ। ਉਨ੍ਹਾਂ ਕਿਹਾ ਇਸ ਘਟਨਾ ਤੋਂ ਇਹ ਸਾਬਤ ਹੁੰਦਾ ਹੈ ਕਿ 1991 ਤੋਂ 1994 ਤੱਕ ਯੂਪੀ ਵਿੱਚ ਰਾਵਣ ਰਾਜ ਕਾਇਮ ਸੀ। ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਰਾਹਤ ਦੇਣ ਲਈ ਸ਼੍ਰੋਮਣੀ ਕਮੇਟੀ ਜਿਥੇ ਕਾਨੂੰਨੀ ਕਾਰਵਾਈ ਆਪ ਲੜੇਗੀ, ਉਥੇ ਉਨ੍ਹਾਂ ਵੱਲੋਂ ਮਾਲੀ ਮਦਦ ਵੀ ਦਿੱਤੀ ਜਾਵੇਗੀ।

468 ad

Submit a Comment

Your email address will not be published. Required fields are marked *