ਸਿੱਖੀ ਕੱਕਾਰਾਂ ਸਮੇਤ ਪ੍ਰੀਖਿਆ ਕੇਂਦਰ ‘ਚ ਜਾਣ ਦੀ ਇਜਾਜ਼ਤ ਨਹੀਂ !

2ਅੰਬਾਲਾ, 2 ਮਈ ( ਜਗਦੀਸ਼ ਬਾਮਬਾ ) ਪਟਵਾਰੀ ਦੀ ਪ੍ਰੀਖਿਆ ਦੇਣ ਆਏ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਦੀ ਸ੍ਰੀ ਸਾਹਿਬ ਤੇ ਕੜਾ ਉਤਰਵਾ ਕੇ ਹੀ ਪ੍ਰੀਖਿਆ ਕੇਂਦਰ ਦੇ ਅੰਦਰ ਜਾਣ ਦਿੱਤਾ ਗਿਆ। ਮਾਮਲਾ ਹਰਿਆਣਾ ਦੇ ਅੰਬਾਲਾ ‘ਚ ਸਰਕਾਰੀ ਤਕਨੀਕੀ ਸੰਸਥਾਨ ਦਾ ਹੈ। ਹਾਲਾਂਕਿ ਇਸ ਦੌਰਾਨ ਇੱਕ ਗੁਰਸਿੱਖ ਨੇ ਆਪਣੇ ਕੱਕਾਰ ਉਤਾਰਨ ਤੋਂ ਇਨਕਾਰ ਕਰ ਦਿੱਤਾ। ਇਸ ‘ਤੇ ਸਿੱਖ ਜਥੇਬੰਦੀਆਂ ਮੌਕੇ ‘ਤੇ ਪਹੁੰਚੀਆਂ। ਕਾਫ਼ੀ ਤਕਰਾਰ ਤੋਂ ਬਾਅਦ ਕਰੀਬ ਇਕ ਘੰਟੇ ਦੇਰੀ ਨਾਲ ਪ੍ਰੀਖਿਆਰਥੀ ਨੂੰ ਪ੍ਰੀਖਿਆ ਲਈ ਅੰਦਰ ਜਾਣ ਦਿੱਤਾ ਗਿਆ। ਸਿੱਖ ਜਥੇਬੰਦੀਆਂ ਇਸ ਪੂਰੇ ਮਾਮਲੇ ਲਈ ਜਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕਰ ਰਹੀਆਂ ਹਨ।ਜਾਣਕਾਰੀ ਮੁਤਾਬਕ ਪ੍ਰੀਖਿਆ ਦੇਣ ਆਏ ਸ੍ਰੀ ਸਾਹਿਬ ਪਾਈ ਸਿੱਖ ਨੌਜਵਾਨਾਂ ਨੂੰ ਪ੍ਰੀਖਿਆ ਕੇਂਦਰ ‘ਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ। ਇੱਕ ਨੌਜਵਾਨ ਸੁਖਵਿੰਦਰ ਸਿੰਘ ਦੀ ਸ੍ਰੀ ਸਾਹਿਬ ਉਤਰਵਾਈ ਗਈ ਤੇ ਰੂਪਿੰਦਰ ਸਿੰਘ ਸਮੇਤ ਕਈ ਸਿੱਖ ਨੌਜਵਾਨਾਂ ਦੇ ਕੜੇ ਉਤਰਵਾ ਕੇ ਹੀ ਉਨ੍ਹਾਂ ਨੂੰ ਪ੍ਰੀਖਿਆ ਕੇਂਦਰ ਵਿਚ ਦਾਖ਼ਲ ਹੋਣ ਦਿੱਤਾ ਗਿਆ। ਪਰ ਇਸ ਦੌਰਾਨ ਹੋਰ ਅੰਮਿ੍ਤਧਾਰੀ ਸਿੱਖ ਨੌਜਵਾਨ ਕਰਨਵੀਰ ਸਿੰਘ ਨੇ ਕੱਕਾਰ ਉਤਾਰਨ ਤੋਂ ਸਾਫ ਇਨਕਾਰ ਕਰ ਦਿੱਤਾ। ਕਰਨਵੀਰ ਸਿੰਘ ਵੱਲੋਂ ਤੁਰੰਤ ਆਪਣੇ ਪਰਿਵਾਰ ਨੂੰ ਇਸ ਦੀ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਐਸ.ਜੀ.ਪੀ.ਸੀ. ਮੈਂਬਰ ਤੇ ਅਕਾਲੀ ਲੀਡਰਾਂ ਸਮੇਤ ਕਈ ਸਿੱਖ ਲੀਡਰ ਮੌਕੇ ‘ਤੇ ਪਹੁੰਚੇ।ਇਸ ਦੇ ਬਾਵਜੂਦ ਪ੍ਰਸ਼ਾਸਨ ਦਾ ਰਵੱਈਆ ਦੇਖ ਗੁੱਸੇ ‘ਚ ਆਏ ਸਿੱਖਾਂ ਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਬੇਸ਼ੱਕ ਇਸ ਪੂਰੇ ਹੰਗਾਮੇ ਤੋਂ ਬਾਅਦ ਕਰਨਵੀਰ ਨੂੰ ਕਾਫੀ ਦੇਰੀ ਨਾਲ ਬਿਨਾਂ ਕੱਕਾਰ ਉਤਾਰੇ ਪ੍ਰੀਖਿਆ ਦੇਣ ਦੀ ਇਜਾਜ਼ਤ ਦੇ ਦਿੱਤੀ ਗਈ। ਪਰ ਸਿੱਖ ਲੀਡਰ ਇਸ ਪੂਰੇ ਮਾਮਲੇ ਲਈ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ। ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਇਸ ਮਾਮਲੇ ਨਾਲ ਜੁੜੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਨਾ ਕੀਤੀ ਗਈ ਤਾਂ ਸਿੱਖ ਸੰਘਰਸ਼ ਦਾ ਰਾਸਤਾ ਅਪਨਾਉਣਗੇ।ਸਿੱਖ ਲੀਡਰਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ 24 ਘੰਟੇ ਅੰਦਰ ਪ੍ਰੀਖਿਆ ਕੇਂਦਰ ਮੁਖੀ ਫਕੀਰ ਚੰਦ ਅਤੇ ਗੇਟ ‘ਤੇ ਸਿੱਖ ਨੌਜਵਾਨਾਂ ਨੂੰ ਰੋਕ ਕੇ ਫਰਮਾਨ ਸੁਣਾਉਣ ਵਾਲੇ ਏ.ਐਸ.ਆਈ. ਰਮੇਸ਼ ਚੰਦ ਨੂੰ ਮੁਅੱਤਲ ਨਾ ਕੀਤਾ ਗਿਆ, ਤਾਂ ਮਜਬੂਰਨ ਅੰਦੋਲਨ ਦਾ ਰਾਸਤਾ ਅਖਤਿਆਰ ਕਰਨਾ ਪਏਗਾ। ਇਸ ਮਾਮਲੇ ਨੂੰ ਲੈ ਕੇ ਸਿੱਖ ਲੀਡਰਾਂ ਨੇ ਅੱਜ ਗੁਰਦੁਆਰਾ ਬਾਦਸ਼ਾਹੀ ਬਾਗ ਅੰਬਾਲਾ ਵਿਖੇ ਇੱਕ ਐਮਰਜੰਸੀ ਬੈਠਕ ਵੀ ਬੁਲਾਈ ਹੈ।

468 ad

Submit a Comment

Your email address will not be published. Required fields are marked *