ਸਿੱਖ ਨੌਜਵਾਨ ਦੀ ਕੁੱਟਮਾਰ ਵਾਲਾ ਗ੍ਰਿਫਤਾਰ

16ਜੰਮੂ , 15 ਮਈ ( ਪੀਡੀ ਬੇਉਰੋ ) ਜੰਮੂ ਨੇੜਲੇ ਕਸਬਾ ਅਖਨੂਰ ’ਚ ਕੁਝ ਦਿਨ ਪਹਿਲਾਂ ਇੱਕ ਸਿੱਖ ਨੌਜਵਾਨ ਨੂੰ ਸ਼ਰੇਆਮ ਕੁੱਟਣ ਦੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਅਖਨੂਰ ਪੁਲੀਸ ਨੇ ਦੋ ਸਕੇ ਭਰਾਵਾਂ ਬਨੀ ਗੁਪਤਾ ਅਤੇ ਸਨੀ ਗੁਪਤਾ ਵਿਰੁੱਧ ਇਰਾਦਾ ਕਤਲ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਅਖਨੂਰ ਥਾਣੇ ਦੇ ਐਸਐਚਓ ਪੁਸ਼ਪਿੰਦਰ ਸਿੰਘ ਨੇ ਕਿਹਾ ਕਿ ਦੋਵੇਂ ਧਿਰਾਂ ਆਰਐਸ ਪੁਰਾ ਦੀਆਂ ਰਹਿਣ ਵਾਲੀਆਂ ਹਨ।
ਸਿੱਖ ਨੌਜਵਾਨ ਦੀ ਪਛਾਣ ਹਰਵਿੰਦਰ ਸਿੰਘ ਵਜੋਂ ਹੋਈ ਅਤੇ ਉਸ ਦੀ ਕੁੱਟਮਾਰ ਕਰਨ ਵਾਲੇ ਨੌਜਵਾਨਾਂ ਨਾਲ ਪੁਰਾਣੀ ਖਹਿਬਾਜ਼ੀ ਹੈ। ਦੂਜੇ ਪਾਸੇ ਇਸ ਮੁੱਦੇ ਨੂੰ ਲੈ ਕੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸ਼ਨੀਵਾਰ ਨੂੰ ਜੰਮੂ-ਪਠਾਨਕੋਟ ਕੌਮੀ ਰਾਜਮਾਰਗ ਕਈ ਘੰਟਿਆਂ ਤਕ ਠੱਪ ਕਰ ਕੇ ਪ੍ਰਦਰਸ਼ਨ ਕੀਤਾ। ਵੀਡੀਓ ’ਚ ਦੋ ਵਿਅਕਤੀ ਇੱਕ ਸਿੱਖ ਨੌਜਵਾਨ ਨੂੰ ਵਾਲਾਂ ਤੋਂ ਫੜ ਦੇ ਡਾਂਗਾਂ ਨਾਲ ਕੁੱਟ ਰਹੇ ਹਨ ਤੇ ਆਸ ਪਾਸ ਖੜ੍ਹੇ ਲੋਕ ਤਮਾਸ਼ਾ ਦੇਖ ਰਹੇ ਹਨ।
ਹੈਰਾਨੀ ਦੀ ਗੱਲ ਇਹ ਹੈ ਕਿ ਇਸ ਘਟਨਾ ਦੇ ਵਾਪਰਨ ਤੋਂ ਕਈ ਘੰਟਿਆਂ ਤੱਕ ਪੁਲੀਸ ਨੇ ਕੋਈ ਕਾਰਵਾਈ ਅਮਲ ’ਚ ਨਹੀਂ ਲਿਆਂਦੀ। ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲੀਸ ਨੂੰ ਮਾਮਲਾ ਦਰਜ ਕਰਨਾ ਪਿਆ। ਇਸ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਕਾਫੀ ਰੋਸ ਹੈ।

468 ad

Submit a Comment

Your email address will not be published. Required fields are marked *