ਸਿੱਖ ਲੀਡਰਾਂ ਦੀ ਗ੍ਰਿਫਤਾਰੀ ਜਮਹੂਰੀਅਤ ਦਾ ਘਾਣ ਕਰਾਰ , ਸਰਨਾ

12ਅੰਮ੍ਰਿਤਸਰ:10 ਮਈ (ਜਗਦੀਸ਼ ਬਾਂਬਾ) ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸਰਬੱਤ ਖਾਲਸਾ ਦੇ ਕਨਵੀਨਰ ਭਾਈ ਮੋਹਕਮ ਸਿੰਘ ਸਮੇਤ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ ਗ੍ਰਿਫਤਾਰ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਅਕਾਲੀ ਦਲ ਬਾਦਲ ਨੇ ਲੋਕਤੰਤਰ ਦਾ ਕਤਲ ਤੇ ਧਾਰਮਿਕ ਆਜ਼ਾਦੀ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਬਾਦਲ ਦਲ ਤਾਂ ਅਕਾਲੀ ਦਲ ਦੇ ਮੁੱਢਲੇ ਅਸੂਲਾਂ ਨੂੰ ਪਹਿਲਾਂ ਹੀ ਤਲਾਂਜਲੀ ਦੇ ਚੁੱਕਾ ਹੈ ਤੇ ਅਕਾਲੀ ਦਲ ਨੂੰ ਪੰਜਾਬੀ ਪਾਰਟੀ ਬਣਾ ਕੇ ਅਕਾਲੀ ਸ਼ਬਦ ਨਾਲ ਬੇਇਨਸਾਫੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਤੇ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਬਾਦਲ ਦਾ ਪੂਰੀ ਤਰ੍ਹਾਂ ਭੋਗ ਪੈ ਜਾਵੇਗਾ। ਇਸੇ ਬੁਖਲਾਹਟ ਵਿੱਚ ਆ ਕੇ ਬਾਦਲ ਪਿਓ-ਪੁੱਤ ਸਿੱਖਾਂ ਨੂੰ ਹੀ ਬੰਦੀ ਬਣਾ ਰਹੇ ਹਨ।
ਸਰਬੱਤ ਖਾਲਸਾ ਦੇ ਕਨਵੀਨਰ ਤੇ ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਸਮੇਤ ਸਰਬੱਤ ਖਾਲਸਾ ਦੌਰਾਨ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਬਿ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਭਾਈ ਜਰਨੈਲ ਸਿੰਘ ਸਖੀਰਾ, ਭਾਈ ਪਰਮਜੀਤ ਸਿੰਘ ਜਜੇਆਣੀ ਤੇ ਭਾਈ ਮਨਪ੍ਰੀਤ ਸਿੰਘ ਨੂੰ ਪਟਿਆਲਾ ਪੁਲੀਸ ਨੇ ਅੱਜ ਤੜਕੇ ਗ੍ਰਫਿਤਾਰ ਕਰ ਲਿਆ।
ਉਨ੍ਹਾਂ ਕਿਹਾ ਕਿ ਮੋਹਕਮ ਸਿੰਘ ਨੂੰ ਹਾਈਕੋਰਟ ਤੋਂ ਪੱਕੀ ਜ਼ਮਾਨਤ ਮਿਲੀ ਹੋਈ ਹੈ। ਉਨ੍ਹਾਂ ਨੂੰ ਗ੍ਰਿਫਤਾਰ ਕਰਨ ਤੋ ਪਹਿਲਾਂ ਇੱਕ ਹਫਤੇ ਦਾ ਨੋਟਿਸ ਦਿੱਤਾ ਜਾਵੇ ਪਰ ਪੁਲੀਸ ਨੇ ਅਦਾਲਤ ਦੇ ਹੁਕਮਾਂ ਨੂੰ ਟਿੱਚ ਜਾਣਦਿਆਂ ਤੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਗ੍ਰਿਫਤਾਰ ਕੀਤਾ ਹੈ।

468 ad

Submit a Comment

Your email address will not be published. Required fields are marked *