ਸੋਨੀਆ ਤੇ ਰਾਹੁਲ ਦੇ ਅਸਤੀਫੇ ਦੀ ਪੇਸ਼ਕਸ਼ ਕਾਂਗਰਸ ਨੇ ਠੁਕਰਾਈ

ਸੋਨੀਆ ਤੇ ਰਾਹੁਲ ਦੇ ਅਸਤੀਫੇ ਦੀ ਪੇਸ਼ਕਸ਼ ਕਾਂਗਰਸ ਨੇ ਠੁਕਰਾਈ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਆਮ ਚੋਣਾਂ  ਵਿਚ ਪਾਰਟੀ ਦੀ ਕਰਾਰੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਪਰ ਪਾਰਟੀ ਦੀ ਸਰਵਉੱਚ ਨੀਤੀ ਨਿਰਧਾਰਕ ਸੰਸਥਾ ਕਾਂਗਰਸ ਕਾਰਜ ਕਮੇਟੀ (ਸੀ. ਡਬਲਯੂ. ਸੀ.) ਨੇ ਇਸਨੂੰ ਨਾ ਮਨਜ਼ੂਰ ਕਰ ਦਿੱਤਾ । ਬੈਠਕ ਦੇ ਅਖੀਰ ਵਿਚ ਕਾਂਗਰਸ ਕਾਰਜ ਕਮੇਟੀ ਨੇ ਸਰਬਸੰਮਤੀ ਨਾਲ ਇਕ  ਪ੍ਰਸਤਾਵ ਪਾਸ ਕਰਦੇ ਹੋਏ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿਚ ਆਸਥਾ ਜਤਾਈ।   ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸੋਨੀਆ ਅਤੇ ਰਾਹੁਲ ਨੂੰ ਬੈਠਕ ਵਿਚ ਸਮਝਾਇਆ ਕਿ ਅਸਤੀਫਾ ਦੇਣਾ ਕੋਈ ਹੱਲ ਜਾਂ ਬਦਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਹਾਰ ਦੇ ਕਾਰਨਾਂ ਨੂੰ ਲੱਭਿਆ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦਾ ਹੱਲ ਹੋਣਾ ਚਾਹੀਦਾ ਹੈ। ਬੈਠਕ ‘ਚ ਸੋਨੀਆ ਦੇ ਸਿਆਸੀ ਸਕੱਤਰ ਅਹਿਮਦ ਪਟੇਲ ਨੇ ਕਿਹਾ ਕਿ ਹਾਰ ਦੀ ²ਿਜ਼ੰਮੇਵਾਰੀ ਕਿਸੇ ਇਕ ਵਿਅਕਤੀ ਦੀ ਨਹੀਂ ਸਗੋਂ ਸਮੂਹਿਕ ਰੂਪ ‘ਚ ਹੋਣੀ ਚਾਹੀਦੀ ਹੈ। ਇਸ ਹਾਰ ਲਈ ਸਿਰਫ ਸੋਨੀਆ ਤੇ ਰਾਹੁਲ ਜ਼ਿੰਮੇਵਾਰ ਨਹੀਂ ਹਨ, ਇਹ ਪਾਰਟੀ ਤੇ ਸਰਕਾਰ ਦੀ ਸਮੂਹਿਕ ਜ਼ਿੰਮੇਵਾਰੀ ਹੈ। ਦੱਸਿਆ ਜਾਂਦਾ ਹੈ ਕਿ ਅਹੁਦਾ ਛੱਡਣ ਵਾਲੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਹਾਰ ਦੀ ਜ਼ਿੰਮੇਵਾਰੀ ਲਈ ਹੈ।
ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਨਹੀਂ ਬਣਨਾ ਚਾਹੁੰਦੇ ਮਾਂ-ਪੁੱਤ-ਲੋਕ ਸਭਾ ਚੋਣਾਂ ਵਿਚ ਕਾਂਗਰਸ ਨੂੰ ਮਿਲੀ ਕਰਾਰੀ ਹਾਰ ਤੋਂ ਮੰਨਿਆ ਜਾ ਰਿਹਾ ਹੈ ਕਿ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਅਤੇ ਉਪ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਲੈਣ ਦੇ ਖਿਲਾਫ ਹਨ। ਇਸ ਨਾਲ ਸਭ ਤੋਂ ਸੀਨੀਅਰ ਕਾਂਗਰਸੀ ਸੰਸਦ ਮੈਂਬਰ ਕਮਲਨਾਥ ਦੇ ਸਦਨ ਵਿਚ ਕਾਂਗਰਸ ਦਾ ਨੇਤਾ ਬਣਨ ਦੀ ਸੰਭਾਵਨਾ ਹੈ।

468 ad