ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਮੰਨ ਕੇ ਹੀ ਅਸੀਂ ਮੋਰਚਾ ਰੱਦ ਕੀਤਾ : ਸੁਖਬੀਰ

ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਮੰਨ ਕੇ ਹੀ ਅਸੀਂ ਮੋਰਚਾ ਰੱਦ ਕੀਤਾ : ਸੁਖਬੀਰ

ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਪੂਰੀ ਤਰ੍ਹਾਂ ਨਿਰਪੱਖ ਹਨ ਅਤੇ ਕਿਸੇ ਵੀ ਸਿਆਸੀ ਨੇਤਾ ਦਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ‘ਤੇ ਦਬਾਅ ਨਹੀਂ ਹੈ ਸਗੋਂ ਉਹ ਆਪ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਮੰਨ ਰਹੇ ਹਨ। ਉਨ੍ਹਾਂ ਆਖਿਆ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣੀ ਹੀ ਗਲਤ ਹੈ ਅਤੇ ਅੱਜ ਸਮੁੱਚੇ ਸਿੱਖ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਵਿਚ ਬੈਠੇ ਹਨ। ਉਨ੍ਹਾਂ ਆਖਿਆ ਕਿ ਅਕਾਲੀ ਦਲ ਨੇ ਤਾਂ ਮੋਰਚਾ ਲਗਾਉਣ ਦੀ ਪੂਰੀ ਤਿਆਰੀ ਕਰ ਲਈ ਸੀ ਅਤੇ ਸਮੁੱਚੇ ਇੰਤਜ਼ਾਮ ਹੋ ਚੁੱਕੇ ਸਨ ਪਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅੱਗੇ ਸਮੁੱਚੇ ਅਕਾਲੀ ਦਲ ਨੇ ਸਿਰ ਝੁਕਾਇਆ ਹੈ। ਸੁਖਬੀਰ ਬਾਦਲ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕੀਤਾ ਕਿ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਵਿਚ ਅਕਾਲੀ ਵਰਕਰ ਬੈਠੇ ਹਨ। ਉਨ੍ਹਾਂ ਆਖਿਆ ਕਿ ਉਥੇ ਤਾਂ ਸਿੱਖੀ ਨਾਲ ਪਿਆਰ ਕਰਨ ਵਾਲੇ ਸਿੱਖ ਬੈਠੇ ਹਨ। 

468 ad