ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਨਾਲ ਛੇੜਛਾੜ ਕਰਕੇ ਮੋਦੀ ਦੀ ਫੋਟੋ ਲਾਉਣ ਵਾਲੇ ਨੂੰ ਸਜਾ ਦਿਵਾਈ ਜਾਵੇਗੀ –ਜਥੇਦਾਰ

ਸਰਬ ਸਾਂਝੀਵਾਲਤਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਅੰਦਰੂਨੀ ਭਾਗ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦੇ ਬਿਲਕੁਲ ਸਾਹਮਣੇ ਭਾਜਪਾ ਆਗੂ ਨਰਿੰਦਰ ਮੋਦੀ ਨੁਮਾ ਦੀ ਤਸਵੀਰ ਛਾਪ ਕੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦੇ ਹਿਰਦਿਆਂ ਨੂੰ ਵਲ਼ੂੰਧਰਣ ਵਾਲੇ ਮਨਦੀਪ ਸਰੋਆ (ਦੀਪ ਕੁਮਾਰ) ਦੇ ਖਿਲਾਫ ਕੜੀ ਕਾਰਵਾਈ ਕਰਨ ਦੇ ਨਿਰਦੇਸ਼ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਨਾਲ ਕਿਸੇ ਵੀ ਵਿਅਕਤੀ ਜਾਂ ਸੰਸਥਾਂ ਨੂੰ ਛੇੜ-ਛਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।
ਜਾਰੀ ਇੱਕ ਬਿਆਨ ਰਾਹੀਂ ਗਿਆਨੀ ਗੁਰਬਚਨ ਸਿੰਘ ਜੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਰਬ ਸਾਂਝੀਵਾਲਤਾ ਦਾ ਪ੍ਰਤੀਕ ਹੈ ਅਤੇ ਲੱਖਾਂ ਦੀ ਗਿਣਤੀ ਵਿੱਚ ਹਰ ਰੋਜ਼ ਵੱਖ-ਵੱਖ ਧਰਮਾਂ ਦੇ ਲੋਕ ਨਤਮੱਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਦੇ ਹਨ। ਉਨ੍ਹਾਂ ਕਿਹਾ ਮਨਦੀਪ ਸਰੋਆ (ਦੀਪ ਕੁਮਾਰ) ਨੇ ਸ੍ਰੀ ਦਰਬਾਰ ਸਾਹਿਬ ਦੇ ਅੰਦਰੂਨੀ ਭਾਗ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕੀਤੇ ਗਏ ਪ੍ਰਕਾਸ਼ ਦੇ ਸਾਹਮਣੇ ਜਿਹੜੀ ਨਰਿੰਦਰ ਮੋਦੀ ਨੁਮਾ ਦੀ ਤਸਵੀਰ ਬਣਾ ਕੇ ਨਾ-ਮੁਆਫੀ ਯੋਗ ਗਲਤੀ ਕੀਤੀ ਹੈ ਉਸ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀ ਜਾ ਸਕਦਾ। ਉਨ੍ਹਾਂ ਕਿਹਾ ਕਿ ਵੱਟਸ-ਐਪ ਅਤੇ ਫੇਸਬੁੱਕ ਤੁਰੰਤ ਸੂਚਨਾ ਦੇਣ ਦਾ ਇੱਕ ਵਧੀਆ ਜ਼ਰੀਆ ਜ਼ਰੂਰ ਬਣਿਆ ਹੈ ਪਰ ਇਸ ਦੀ ਦੁਰਵਰਤੋਂ ਕਰਨ ਵਾਲਿਆਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣੀਆਂ ਚਾਹੀਦੀਆ ਹਨ। ਜਥੇਦਾਰ ਜੀ ਨੇ ਜਿੱਥੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਜ਼ਾਰੀ ਕਰ ਕੇ ਤੁਰੰਤ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਹੈ ਉੱਥੇ ਸਿੱਖ ਸੰਗਤਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਆਪਸੀ ਸਦ-ਭਾਵਨਾ ਅਤੇ ਸ਼ਾਂਤੀ ਬਣਾਈ ਰੱਖਣ ਤਾਂ ਕਿ ਦੋਸ਼ੀ ਨੂੰ ਮਿਸਾਲੀ ਸਜ਼ਾ ਦਿਵਾਈ ਜਾ ਸਕੇ।
ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਮੀਤ ਪ੍ਰਧਾਨ ਸ੍ਰ. ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਾ ਅਹਿਲ ਪ੍ਰਧਾਨ ਸ੍ਰੀ ਅਵਤਾਰ ਸਿੰਘ ਮੱਕੜ ਦੀ ਢਿੱਲੇ ਤੇ ਕਮਜੋਰ ਪ੍ਰਬੰਧ ਕਾਰਨ ਸ਼ਰਾਰਤੀ ਅਨਸਰਾਂ ਨੂੰ ਸਿੱਖ ਪੰਥ ਦੀਆ ਧਾਰਮਿਕ ਭਾਵਨਾਵਾਂ ਨਾਲ ਠੇਸ ਪਹੁੰਚਾਉਣ ਦਾ ਮੌਕਾ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਵਿਰੋਧੀ ਧਿਰ ਵੱਲੋ ਗਲਤੀ ਹੋਣ ਤੇ ਤਾਂ ਮੱਕੜ ਦੀਆ ਬਿਆਨ ਦੇਣ ਲੱਗਿਆ ਵਰਾਸ਼ਾ 180 ਡਿਗਰੀ ਤੱਕ ਚੌੜੀਆ ਹੋ ਜਾਂਦੀਆ ਹਨ ਪਰ ਬਿਕਰਮ ਸਿੰਘ ਮਜੀਠੀਆ ਵੱਲੋ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਮੁਬਾਰਕ ਸ਼ਬਦ ਨੂੰ ਤੋੜ ਮਰੋੜ ਕੇ ਪੇਸ਼ ਕਰਨ ਸਬੰਧੀ ਅੱਜ ਤੱਕ ਮੂੰਹ ਨੂੰ ਤਾਲੇ ਲੱਗੇ ਹੋਏ ਹਨ। ਉਹਨਾਂ ਕਿਹਾ ਕਿ ਮੱਕੜ ਦੀ ਕਾਰਗੁਜਾਰੀ ਤੇ ਤਰਸ ਆ ਰਿਹਾ ਹੈ ਕਿ ਉਸ ਆਪਣੀ ਜਿੰਮੇਵਾਰੀ ਨਾਲੋ ਆਹੁਦਾ ਵਧੇਰੇ ਪਿਆਰਾ ਹੈ। ਉਹਨਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਨਾਲ ਖਿਲਵਾੜ ਕਰਨ ਵਾਲੇ ਮਨਦੀਪ ਸਰੋਅ ਉਰਫ ਦੀਪ ਕੁਮਾਰ ਦੇ ਖਿਲਾਫ ਜੇਕਰ ਸ਼੍ਰੋਮਣੀ ਕਮੇਟੀ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ (ਪੰਚ ਪਰਧਾਨੀ) ਸਖਤ ਕਾਰਵਾਈ ਕਰਨ ਲਈ ਮਜਬੂਰ ਹੋਵੇਗਾ।
ਇਸੇ ਤਰ•ਾ ਸਿੱਖ ਸਿਟੀਜ਼ਨ ਕੌਸਲ ਦੇਪ੍ਰਧਾਨ ਭਾਈ ਬੇਅੰਤ ਸਿੰਘ (ਭਰਾਤਾ ਸ਼ਹੀਦ ਭਾਈ ਸੁਬੇਗ ਸਿੰਘ) ਨੇ ਕਿਹਾ ਕਿ ਕੁਝ ਪੰਥ ਵਿਰੋਧੀ ਸ਼ਕਤੀਆ ਜਾਣ ਬੁੱਝ ਕੇ ਸਿੱਖ ਧਾਰਮਿਕ ਅਸਥਾਨਾਂ ਦਾ ਮਜਾਕ ਉਡਾ ਰਹੇ ਹਨ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਇਸ ਸਬੰਧੀ ਦੋਸ਼ੀ ਨੂੰ ਸਜ਼ਾ ਦਿਵਾਉਣ ਲਈ ਜੇਕਰ ਹਾਈਕੋਰਟ ਵੀ ਜਾਣਾ ਪਿਆ ਸਿਟੀਜ਼ਨ ਕੌਸ਼ਲ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਏਗੀ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਫਤਰ ਸਕੱਤਰ ਸ੍ਰ ਹਰਬੀਰ ਸਿੰਘ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਦਾ ਮਜਾਕ ਉਡਾਉਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਕਿਹਾ ਕਿ ਦੋਸ਼ੀ ਦੇ ਖਿਲਾਫ ਤੁਰੰਤ ਕੜੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਕੜ•ੀ ਸਜਾ ਦਿਵਾਈ ਜਾਵੇ।

468 ad