ਗੁਰਦਾਸਪੁਰ-ਅੰਮ੍ਰਿਤਸਰ-ਪਠਾਨਕੋਟ ਰਾਜਮਾਰਗ ‘ਤੇ ਅੱਜ ਦੋ ਕਾਰਾਂ ਵਿਚਕਾਰ ਹੋਈ ਆਹਮਣੇ-ਸਾਹਮਣੇ ਦੀ ਟੱਕਰ ‘ਚ 4 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ‘ਚ ਜ਼ਖਮੀ Accidentਹੋ ਗਏ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਰਾਜਮਾਰਗ ‘ਤੇ ਉਧਾਂਗਵਾਲ ਪਿੰਡ ਦੇ ਨੇੜੇ ਹੋਇਆ। ਉਨ੍ਹਾਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਾਇਆ ਗਿਆ। ਫਿਲਹਾਲ ਪੁਲਸ ਨੇ ਇਸ ਮਾਮਲੇ ਸੰਬੰਧੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।