ਹਰਿਆਣਾ ਕਮੇਟੀ ਦੇ ਮਾਮਲੇ ਤੇ ਸੁਖਬੀਰ ਤੇ ਗਿਆਨੀ ਗੁਰਬਚਨ ਸਿੰਘ ‘ਚ ਗੁਪਤ ਮੀਟਿੰਗ

Giani-Gurbachan-Singh-and-Giani-Mal-Singh-presented-Siropa-to-Sukhbir-Badal-Photo-Chaman-Sabharwal-Photo-Source-Punjab-Spectrum

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਹਰਿਆਣਾ ਕਮੇਟੀ ਦੇ ਮਾਮਲੇ ਨੂੰ ਲੈ ਕੇ ਗੁਪਤ ਮੀਟਿੰਗ ਹੋਈ,  ਜੋ ਕਿ ਸ੍ਰੀ ਅਕਾਲ ਤਖਤ ਸਾਹਿਬ ‘ਤੇ ਨਹੀਂ ਹੋਈ ਜਦੋਂਕਿ ਦੂਜੇ ਪਾਸੇ ਦਿੱਲੀ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਭਾਈ ਮੋਹਕਮ ਸਿੰਘ, ਗੁਰਦੀਪ ਸਿੰਘ ਬਠਿੰਡਾ ਤੇ ਡਾ. ਭਗਵਾਨ ਸਿੰਘ ਇਸੇ ਮਾਮਲੇ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ‘ਤੇ ਆ ਕੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲੇ ਤੇ ਆਪਣੇ ਸੁਝਾਅ ਦਿੱਤੇ। 
ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ‘ਚ ਹੋਣ ਦੇ ਬਾਵਜੂਦ ਗਿਆਨੀ ਗੁਰਬਚਨ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ‘ਤੇ ਮਿਲਣ ਨਹੀਂ ਗਏ ਸਗੋਂ ਉਹ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਉਨ੍ਹਾਂ ਨੂੰ ਮਿਲਣ ਲਈ ਆਏ। ਇਸ ਸਮੇਂ ਉਨ੍ਹਾਂ ਵਲੋਂ ਹਰਿਆਣਾ ਕਮੇਟੀ ਦੇ ਮਾਮਲੇ ਦੇ ਹੱਲ ਲਈ ਵਿਚਾਰ ਵੀ ਕੀਤੀ ਗਈ। ਜਥੇਦਾਰ ਵਲੋਂ ਸੁਖਬੀਰ ਬਾਦਲ ਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

468 ad