ਹਰਿਆਣਾ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਡੇਢ ਸਾਲ ਦੇ ਅੰਦਰ ਕਰਵਾਈਆਂ ਜਾਣਗੀਆਂ

aaxx

ਹੁੱਡਾ ਸਰਕਾਰ ਦੇ ਮੰਤਰੀ ਮੰਡਲ ਦੀ ਕੱਲ ਹੋਈ ਮੀਟਿੰਗ ਵਿੱਚ ਹਰਿਆਣਾ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨਰ ਜਸਟਿਸ ਇਕਬਾਲ ਸਿੰਘ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਹੁਣ ਤੋਂ ਹੀ ਹਰਿਆਣਾ ਭਰ ਵਿਚ ਨਵੀਂ ਹਲਕਾਬੰਦੀ ਦਾ ਕੰਮ ਸ਼ੁਰੂ ਕਰ ਦੇਣ ਅਤੇ ਕੇਵਲ ਸਿੱਖਾਂ ਦੀਆਂ ਵੋਟਾਂ ਹੀ ਬਣਾਉਣ।

ਹਰਿਆਣਾ ਸਰਕਾਰ ਨੇ ਹਾਲ ਹੀ ‘ਚ ਨਵੀਂ ਗਠਤ ਕੀਤੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਡੇਢ ਸਾਲ ਦੇ ਅੰਦਰ-ਅੰਦਰ ਕਰਾਉਣ ਦਾ ਪ੍ਰੋਗਰਾਮ ਬਣਾਇਆ ਹੈ। ਇਸਦਾ ਐਲਾਨ ਸਰਕਾਰੀ ਤੌਰ ‘ਤੇ ਕੀਤਾ ਗਿਆ ਹੈ।

ਜਸਟਿਸ ਇਕਬਾਲ ਸਿੰਘ ਜੋ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਜੱਜ ਹਨ, ਵੱਲੋਂ ਛੇਤੀ ਹੀ ਆਪਣਾ ਕੰਮਕਾਜ ਸ਼ੁਰੂ ਕਰ ਦਿੱਤੇ ਜਾਣ ਦੀ ਸੰਭਾਵਨਾ ਹੈ।

ਉਹ ਅੱਜ ਕੱਲ੍ਹ ਸਿਰਸਾ ਵਿਚ ਰਹਿੰਦੇ ਹਨ ਤੇ ਰਾਜ ਸਰਕਾਰ ਵੱਲੋਂ ਉਨ੍ਹਾਂ ਨੂੰ ਸਟਾਫ਼ ਮੁਹੱਈਆ ਕਰ ਦਿੱਤਾ ਜਾਵੇਗਾ। ਗੁਰਦੁਆਰਾ ਚੋਣਾਂ ਦਾ ਕੰਮ ਜਸਟਿਸ ਇਕਬਾਲ ਸਿੰਘ ਦੀ ਨਿਗਰਾਨੀ ਹੇਠ ਹੀ ਹੋਵੇਗਾ। ਲੋੜ ਪੈਣ ‘ਤੇ ਉਨ੍ਹਾਂ ਨਾਲ ਇਕ ਜਾਂ 2 ਹੋਰ ਸਹਾਇਕ ਕਮਿਸ਼ਨਰ ਵੀ ਨਿਯੁਕਤ ਕੀਤੇ ਜਾ ਸਕਦੇ ਹਨ।

468 ad