’ਸਰਬੱਤ ਖਾਲਸਾ’ ਵੱਲੋਂ ਥਾਪੇ ਜਥੇਦਾਰ ਤਨਖਾਹੀਏ ਕਰਾਰ

1ਅੰਮ੍ਰਿਤਸਰ, 16 ਮਈ ( ਪੀਡੀ ਬੇਉਰੋ ) ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਤਿੰਨਾਂ ਤਖਤਾਂ ਦੇ ਜਥੇਦਾਰਾਂ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਜਥੇਦਾਰਾਂ ਨੂੰ ਪਟਨਾ ਸਾਹਿਬ ਜਾਣ ਮੌਕੇ ਕਿਸੇ ਵੱਲੋਂ ਕੋਈ ਸਤਿਕਾਰ ਨਹੀਂ ਦਿੱਤਾ ਗਿਆ। ਉਨ੍ਹਾਂ ਦਾ ਜਿਸ ਕਮੇਟੀ ਮੈਂਬਰ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਸੀ, ਉਸ ਨੂੰ ਪਹਿਲਾਂ ਹੀ ਤਨਖਾਹੀਆ ਕਰਾਰ ਕੀਤਾ ਹੋਇਆ ਹੈ। ਇਸ ਲਈ ਉਨ੍ਹਾਂ ਕੋਲੋਂ ਸਨਮਾਨ ਲੈਣ ਕਰਕੇ ਇਨ੍ਹਾਂ ਤਿੰਨਾਂ ਜਥੇਦਾਰਾਂ ਨੂੰ ਵੀ ਤਨਖਾਹੀਆ ਹੀ ਸਮਝਿਆ ਜਾਵੇ।ਇਸ ਤੋਂ ਇਲਾਵਾ ਅੱਜ ਅਕਾਲ ਤਖ਼ਤ ਸਕੱਤਰੇਤ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਬੈਠਕ ਵਿੱਚ ਕਈ ਅਹਿਮ ਮਸਲਿਆਂ ‘ਤੇ ਵਿਚਾਰ ਕੀਤਾ ਗਿਆ। ਇਸ ਬੈਠਕ ਦੌਰਾਨ ਵਰਜੀਨੀਆ ਵਿੱਚ ਗੁਰਦਵਾਰਾ ਪ੍ਰਬੰਧਕਾਂ ਵੱਲੋਂ ਅੰਮ੍ਰਿਤ ਸੰਚਾਰ ਦੀ ਮਰਿਆਦਾ ਤੋੜਨ ਦੇ ਮਾਮਲੇ ਵਿੱਚ ਉਨ੍ਹਾਂ ਸਾਰੇ ਪ੍ਰਬੰਧਕਾਂ ਨੂੰ 4 ਜੂਨ ਨੂੰ ਅਕਾਲ ਤਖ਼ਤ ‘ਤੇ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਬੈਠਕ ਵਿੱਚ ਤਲਬ ਕੀਤਾ ਗਿਆ ਹੈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਜੇਕਰ ਕਮੇਟੀ ਦੇ ਪ੍ਰਬੰਧਕ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਇਸ ਪੂਰੇ ਮਾਮਲੇ ਬਾਰੇ ਸਥਿਤੀ ਸਪਸ਼ਟ ਨਹੀਂ ਕਰਦੇ ਤਾਂ ਉਨ੍ਹਾਂ ਖਿਲਾਫ਼ ਅਗਲੀ ਕਾਰਵਾਈ ਕੀਤੀ ਜਾਵੇਗੀ।ਇਸ ਤੋਂ ਇਲਾਵਾ ਜਥੇਦਾਰ ਵੱਲੋਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੂੰ ਆਦੇਸ਼ ਕੀਤਾ ਗਿਆ ਕਿ ਉਹ 15 ਦਿਨਾਂ ਦੇ ਅੰਦਰ-ਅੰਦਰ ਕਮੇਟੀ ਗਠਿਤ ਕਰਨ ਜੋ ਕਮੇਟੀ ਵਿਦਿਆਰਥੀਆਂ ਨੂੰ ਗੁਰਮਤਿ ਵਿਦਿਆ ਦੇਣ ਵਾਲੇ ਸਾਰੇ ਗੁਰਮਤਿ ਕਾਲਜਾਂ ਤੇ ਮਿਸ਼ਨਰੀ ਕਾਲਜਾਂ ਦਾ ਸਿਲੇਬਸ ਚੈੱਕ ਕਰਕੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇ। ਉਨ੍ਹਾਂ ਕਿਹਾ ਕਿ ਸਾਰੇ ਗੁਰਮਤਿ ਕਾਲਜਾਂ ਤੇ ਮਿਸ਼ਨਰੀ ਕਾਲਜਾਂ ਦਾ ਸਿਲੇਬਸ ਇੱਕ ਕੀਤਾ ਜਾਵੇਗਾ।

468 ad

Submit a Comment

Your email address will not be published. Required fields are marked *