‘1 ਜਨਵਰੀ ਤੱਕ 5 ਤਖਤਾਂ ਦੇ ਜਥੇਦਾਰਾਂ ਨੂੰ ਕੀਤਾ ਜਾਵੇ ਸੇਵਾਮੁਕਤ

Panj Pyarasਅੰਮ੍ਰਿਤਸਰ (ਸੁਮਿਤ ਖੰਨਾ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਉਂਦੇ ਪੰਜ ਪਿਆਰਿਆਂ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਜਾਰੀ ਕੀਤਾ ਹੈ ਕਿ 1 ਜਨਵਰੀ 2016 ਤੱਕ ਉਨ੍ਹਾਂ ਵਲੋਂ ਪੰਜਾਂ ਤਖ਼ਤਾਂ ਦੇ ਜਥੇਦਾਰਾਂ ਸਬੰਧੀ 23 ਅਕਤੂਬਰ 2015 ਨੂੰ ਜਾਰੀ ਫੈਸਲੇ ਨੂੰ ਲਾਗੂ ਕੀਤਾ ਜਾਵੇ, ਨਹੀਂ ਤਾਂ 2 ਜਨਵਰੀ 2016 ਨੂੰ ਪੰਜ ਪਿਆਰੇ ਪੰਥਕ ਭਾਵਨਾਵਾਂ ਮੁਤਾਬਕ ਸਖ਼ਤ ਫੈਸਲਾ ਲੈ ਸਕਦੇ ਹਨ।
ਜ਼ਿਕਰਯੋਗ ਹੈ ਕਿ 23 ਅਕਤੂਬਰ ਨੂੰ ਪੰਜ ਪਿਆਰਿਆਂ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਸੀ ਕਿ ਤਖ਼ਤ ਦੇ ਜਥੇਦਾਰਾਂ ਨੂੰ ਸੇਵਾ ਮੁਕਤ ਕੀਤਾ ਜਾਵੇ। ਅੱਜ ਪੰਜ ਪਿਆਰੇ ਸਿੰਘਾਂ ਦੀ ਇਕ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ‘ਚ ਪੰਜ ਪਿਆਰੇ ਸਿੰਘਾਂ ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਮੇਜਰ ਸਿੰਘ, ਭਾਈ ਸਤਨਾਮ ਸਿੰਘ, ਭਾਈ ਤਰਲੋਕ ਸਿੰਘ ਅਤੇ ਭਾਈ ਮੰਗਲ ਸਿੰਘ ਨੇ ਹਿੱਸਾ ਲਿਆ। ਇਸ ਮੌਕੇ ਪੰਜ ਪਿਆਰਿਆਂ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਕਿ 23 ਅਕਤੂਬਰ ਨੂੰ ਪੰਜ ਪਿਆਰਿਆਂ ਨੇ 5 ਤਖ਼ਤਾਂ ਦੇ ਜਥੇਦਾਰਾਂ ਬਾਰੇ ਜੋ ਫੈਸਲਾ ਦਿੱਤਾ ਸੀ ਉਸ ਨੂੰ ਲਾਗੂ ਕੀਤਾ ਜਾਵੇ।
ੁਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਈ ਸਤਨਾਮ ਸਿੰਘ ਖੰਡੇਵਾਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਸ ਦਾ ਮੁੱਖ ਕੰਮ ਸਿੱਖ ਰਹਿਤ ਮਰਿਯਾਦਾ ਨੂੰ ਲਾਗੂ ਕਰਨਾ ਹੈ, ਆਪਣੇ ਉਦੇਸ਼ ਨੂੰ ਪੂਰਾ ਕਰਨ ‘ਚ ਅਸਫਲ ਰਹੀ ਹੈ। ਤਖ਼ਤਾਂ ਦੀ ਮਾਣ ਮਰਿਯਾਦਾ ਨੂੰ ਤਖ਼ਤਾਂ ਦੇ ਜਥੇਦਾਰਾਂ ਨੇ ਹੀ ਠੇਸ ਪਹੁੰਚਾਈ ਹੈ। ਪਹਿਲਾਂ ਬੇਅਸੂਲੇ ”ਹੁਕਮਨਾਮੇ” ਜਾਰੀ ਕਰਕੇ ਡੇਰਾ ਸੱਚਾ ਸੌਦਾ ਮੁਖੀ ਨੂੰ ਮੁਆਫ ਕੀਤਾ ਜਾਂਦਾ ਹੈ ਫਿਰ ਆਪਣੇ ਹੀ ਫੈਸਲੇ ਨੂੰ ਪੰਥਕ ਦਬਾਅ ਹੇਠ ਵਾਪਸ ਲਿਆ ਜਾਂਦਾ ਹੈ, ਜਿਸ ਕਾਰਨ ਪੰਥ ‘ਚ ਰੋਹ ਤੇ ਰੋਸ ਦੀ ਭਾਵਨਾ ਪੈਦਾ ਹੋਈ ਹੈ। ਸੰਗਤਾਂ ਵਲੋਂ ਨਕਾਰੇ ਜਾ ਚੁੱਕੇ ਅਤੇ ਭਰੋਸਾ ਗਵਾ ਚੁਕੇ ”ਜਥੇਦਾਰਾਂ” ਨੂੰ ਪੰਜ ਪਿਆਰਿਆਂ ਨੇ ਆਪਣਾ ਕੌਮੀ ਫਰਜ ਸਮਝਦਿਆਂ ਹੋਇਆਂ ਜਥੇਦਾਰਾਂ ਨੂੰ ਤਲਬ ਕਰਕੇ ਸਪੱਸ਼ਟੀਕਰਨ ਮੰਗਿਆ ਪਰ ਜਥੇਦਾਰਾਂ ਨੇ ਪੰਜ ਪਿਆਰਿਆਂ ਅੱਗੇ ਪੇਸ਼ ਹੋਣਾ ਜ਼ਰੂਰੀ ਨਹੀਂ ਸਮਝਿਆ। ਇਸ ਤੋਂ ਬਾਅਦ ਪੰਜ ਪਿਆਰਿਆਂ ਨੇ ਸ਼੍ਰੋਮਣੀ ਕਮੇਟੀ ਦਾ ਕੰਮ ਕਾਰ ਦੇਖ ਰਹੀ ਅੰਤ੍ਰਿਗ ਕਮੇਟੀ ਨੂੰ ਜਥੇਦਾਰਾਂ ਖਿਲਾਫ ਕਾਰਵਾਈ ਕਰਨ ਦਾ ਹੁਕਮ ਦਿੱਤਾ। ਸ਼੍ਰੋਮਣੀ ਕਮੇਟੀ ਨੇ ਪੰਜ ਪਿਆਰਿਆਂ ਦੇ ਹੁਕਮ ਨੂੰ ਲਾਗੂ ਕਰਨ ਦੀ ਬਜਾਏ ਪੰਜ ਪਿਆਰਿਆਂ ਨੂੰ ਹੀ ਮੁਅੱਤਲ ਕਰ ਦਿੱਤਾ। ਫਿਰ ਸੰਗਤਾਂ ਦੇ ਦਬਾਅ  ਤੋਂ ਬਾਅਦ ਇਨ੍ਹਾਂ ਦੀ ਬਦਲੀ ਹਾਪੜ ਤੇ ਦਿੱਲੀ ਕਰ ਦਿੱਤੀ। ਅਧਿਕਾਰੀਆਂ ਦੀ ਬਦਨੀਤੀ ਉਸ ਸਮੇਂ ਜ਼ਾਹਿਰ ਹੋ ਗਈ ਜਦੋਂ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਹਰਚਰਨ ਸਿੰਘ ਨੇ ਪੰਜ ਪਿਆਰਿਆਂ ਦਾ ਆਹੁਦਾ ਖਤਮ ਕਰ ਦੇਣ ਦੀ ਧਮਕੀ ਦਿੱਤੀ। ਭਾਈ ਖੰਡੇਵਾਲਾ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਨੇ 1 ਜਨਵਰੀ 2016 ਤਕ ਤਖ਼ਤਾਂ ਦੇ ਸੇਵਾਦਾਰਾਂ ਬਾਰੇ ਪੰਜ ਪਿਆਰਿਆਂ ਦਾ ਹੁਕਮ ਲਾਗੂ ਨਾ ਕੀਤਾ ਤਾਂ 2 ਜਨਵਰੀ 2016 ਨੂੰ ਉਹ ਸੰਗਤਾਂ ਦੀਆਂ ਭਾਵਨਾਵਾਂ ਮੁਤਾਬਕ ਅਗਲਾ ਪ੍ਰੋਗਰਾਮ ਉਲੀਕਣਗੇ।

468 ad

Submit a Comment

Your email address will not be published. Required fields are marked *