1984 ਦੇ ਸਿੱਖ ਕਤਲੇਆਮ ਲਈ ਸਿੱਖ ਕੌਮ ਕਦੇ ਵੀ ਕਾਂਗਰਸ ਨੂੰ ਮੁਆਫ ਨਹੀਂ ਕਰੇਗੀ: ਬਾਦਲ

parkasg badalਚੋਹਲਾ ਸਾਹਿਬ (ਤਰਨਤਾਰਨ), 13 ਦਸੰਬਰ 2015:- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਜਖਮ ਸਿੱਖਾਂ ਦੇ ਦਿਲਾਂ ‘ਤੇ ਹਮੇਸ਼ਾ ਹਰੇ ਰਹਿਣਗੇ ਤੇ ਸਿੱਖ ਭਾਈਚਾਰਾ ਕਾਂਗਰਸ ਨੂੰ ਕਦੇ ਵੀ ਇਸ ਪਾਪ ਲਈ ਨਹੀਂ ਬਖਸ਼ੇਗਾ।
ਅੱਜ ਇੱਥੇ ਪੁਲੀਸ ਸਟੇਸ਼ਨ ਦੀ ਨਵੀਂ ਬਨਣ ਵਾਲੀ ਇਮਾਰਤ ਦਾ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਗ ਜਾਹਰ ਹੈ ਕਿ 1984 ਦਾ ਸਿੱਖ ਕਤਲੇਆਮ ਕਾਂਗਰਸ ਦੀ ਇਕ ਸਾਜਿਸ਼ ਸੀ ਜਿਸ ਦੌਰਾਨ ਹਜ਼ਾਰਾਂ ਨਿਰਦੋਸ਼ ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਉਨ•ਾਂ ਕਿਹਾ ਕਿ ਸਿੱਖ ਭਾਈਚਾਰਾ ਕਾਂਗਰਸ ਨੂੰ ਕਦੇ ਵੀ ਇਸ ਪਾਪ ਲਈ ਨਹੀਂ ਬਖਸ਼ੇਗਾ। ਸ. ਬਾਦਲ ਨੇ ਕਿਹਾ ਕਿ ਇਸ ਕਤਲੇਆਮ ਦੀ ਸਾਜਿਸ਼ ਰਚਨ ਤੋਂ ਇਲਾਵਾ ਕਾਂਗਰਸ ਨੇ ਇਸਦੇ ਮੁੱਖ ਦੋਸ਼ੀਆਂ ਦਾ ਬਚਾਅ ਕਰਕੇ ਅਤੇ ਉਨਾਂ ਨੂੰ ਸਨਮਾਨਿਤ ਅਹੁਦੇ ਦੇ ਕੇ ਸਿੱਖਾਂ ਦੇ ਜਖਮਾਂ ‘ਤੇ ਲੂਣ ਮਲਿਆ ਹੈ।
Îਮੁੱਖ ਮੰਤਰੀ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਨੇ ਭਾਰਤ ਸਰਕਾਰ ਨੇ ਬਾਰ-ਬਾਰ ਇਹ ਮਸਲਾ ਚੁੱਕ ਕੇ ਇਸ ਕਤਲੇਆਮ ਦੇ ਪੀੜਤ ਵਿਅਕਤੀਆਂ ਲਈ ਇਨਸਾਫ ਦੀ ਮੰਗ ਕੀਤੀ ਹੈ ਅਤੇ ਇਹ ਜਾਰੀ ਰਹੇਗੀ ਜਦੋਂ ਤੱਕ ਉਸ ਕਤਲੇਆਮ ਦੇ ਪੀੜਤ ਹਰ ਇਕ ਵਿਅਕਤੀ ਨੂੰ ਇਨਸਾਫ ਨਹੀਂ ਮਿਲ ਜਾਂਦਾ। ਉਨ•ਾਂ ਕਿਹਾ ਕਿ ਉਨਾਂ ਨੇ ਇਹ ਮਸਲਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਧਿਆਨ ਵਿਚ ਲਿਆਂਦਾ ਹੈ ਜਿਨਾਂ ਨੇ ਸਿੱਖਾਂ ਨੂੰ ਇਨਸਾਫ ਦੇਣ ਦਾ ਪੂਰਾ ਭਰੋਸਾ ਦਿੱਤਾ ਹੈ।
ਵਿਰੋਧੀ ਧਿਰ ਵੱਲੋਂ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਦਰਜ ਕੀਤੇ ਜਾ ਰਹੇ ਪੁਲੀਸ ਕੇਸਾਂ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਦੋਸ਼ ਬਿਲਕੁਲ ਹੀ ਬੇਬੁਨਿਆਦ ਹਨ। ਉਨਾਂ ਕਿਹਾ ਕਿ ਜੇ ਕਿਸੇ ਵੀ ਵਿਅਕਤੀ ਨੂੰ ਇਸ ਸੰਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਸਿੱਧ ਉਨਾਂ ਨਾਲ ਸੰਪਰਕ ਕਰ ਸਕਦਾ ਹੈ।
ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਕ ਸਾਬਕਾ ਪੁਲੀਸ ਕਰਮਚਾਰੀ ਪਰਮਿੰਦਰ ਸਿੰਘ ਪਿੰਕੀ ਵੱਲੋਂ ਲਗਾਏ ਗਏ ਦੋਸ਼ਾਂ ਦੀ ਘੋਖ ਕਰ ਰਹੀ ਹੈ ਪਰ ਉਨਾਂ ਕਿਹਾ ਕਿ ਦੋਸ਼ ਲਗਾਉਣ ਵਾਲੇ ਵਿਅਕਤੀ ਖੁਦ ਦੀ ਕੋਈ ਭਰੋਸੇਯੋਗਤਾ ਨਹੀਂ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿਚ ਅਮਨ ਅਤੇ ਕਾਨੂੰਨ ਬਰਕਰਾਰ ਰੱਖਣ ਲਈ ਪੁਲੀਸ ਥਾਣਿਆਂ ਅਤੇ ਪੁਲੀਸ ਦੇ ਆਧੁਨੀਕਰਨ ‘ਤੇ ਜੋਰ ਦੇ ਰਹੀ ਹੈ। ਉਨਾਂ ਕਿਹਾ ਕਿ ਇਸੇ ਮੁਹਿੰਮ ਤਹਿਤ ਚੋਹਲਾ ਸਾਹਿਬ ਵਿਖੇ 1.56 ਕਰੋੜ ਰੁਪਏ ਖਰਚ ਕਰਕੇ ਪੁਲੀਸ ਸਟੇਸ਼ਨ ਦੀ ਨਵੀਂ ਇਮਾਰਤ ਉਸਾਰੀ ਜਾਵੇਗੀ ਅਤੇ ਇਸੇ ਤਰਾਂ ਤਰਨਤਾਰਨ ਵਿਖੇ ਵੀ 2 ਕਰੋੜ ਰੁਪਏ ਖਰਚ ਕਰਕੇ ਥਾਣੇ ਦੀ ਨਵੀਂ ਇਮਾਰਤ ਉਸਾਰੀ ਜਾਵੇਗੀ।
ਇਸਤੋਂ ਪਹਿਲਾਂ ਪਿੰਡ ਤੁੜ, ਖਾਨ ਛਾਪੜੀ ਅਤੇ ਕਾਹਲਵਾਂ ਵਿਖੇ ਸੰਗਤ ਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿਚ ਸਦਭਾਵਨਾ ਰੈਲੀਆਂ ਨੂੰ ਮਿਲੇ ਭਰਪੂਰ ਜਨਤਕ ਹੁੰਗਾਰੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੀ ਜਨਤਾ ਕੇਵਲ ਤੇ ਕੇਵਲ ਅਮਨ ਕਾਨੂੰਨ ਨੂੰ ਹੀ ਪਹਿਲ ਦਿੰਦੀ ਹੈ ਅਤੇ ਇੱਥੇ ਫੁੱਟ ਪਾਊ ਅਨਸਰਾਂ ਨੂੰ ਕੋਈ ਵੀ ਪਸੰਦ ਨਹੀਂ ਕਰਦਾ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਦਭਾਵਨਾ ਰੈਲੀਆਂ ਦਾ ਇਕੋ-ਇਕ ਮੰਤਵ ਪੰਜਾਬ ਵਿਚ ਅਮਨ, ਕਾਨੂੰਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜਬੂਤ ਕਰਨਾ ਹੈ। ਉਨਾਂ ਕਿਹਾ ਕਿ ਪੰਜਾਬ ਵਿਚ ਅੱਤਵਾਦ ਦੇ ਮਾੜੇ ਸਮੇਂ ਦੌਰਾਨ 21000 ਤੋਂ ਵੱਧ ਨਿਰਦੋਸ਼ ਲੋਕਾਂ ਨੇ ਆਪਣੀ ਜਾਨ ਗੁਆਈ ਸੀ ਅਤੇ ਪੰਜਾਬ ਵਿਕਾਸ ਦੇ ਪੱਖੋਂ ਕਈ ਸਾਲ ਪਿੱਛੇ ਚਲਾ ਗਿਆ ਸੀ ਪਰ ਉਨਾਂ ਕਿਹਾ ਕਿ ਸੂਬਾ ਸਰਕਾਰ ਅਜਿਹੀ ਕਿਸੇ ਵੀ ਸਥਿਤੀ ਨੂੰ ਮੁੜ ਨਹੀਂ ਆਉਣ ਦੇਵੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੰਗਤ ਦਰਸ਼ਨ ਅਕਾਲੀ-ਭਾਜਪਾ ਸਰਕਾਰ ਦਾ ਇਕ ਨਵੇਕਲਾ ਉਪਰਾਲਾ ਹੈ ਜਿਸ ਤਹਿਤ ਹਰ ਪਿੰਡ ਵਿਚ ਜਾ ਕੇ ਉਨਾਂ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਮੌਕੇ ‘ਤੇ ਨਿਪਟਾਰਾ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਦੇਸ਼ ਦੇ ਕਿਸੇ ਵੀ ਹੋਰ ਸੂਬੇ ਵਿਚ ਅਜਿਹਾ ਨਵੇਕਲਾ ਉਪਰਾਲਾ ਨਹੀਂ ਕੀਤਾ ਜਾਂਦਾ।
ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸ. ਰਵਿੰਦਰ ਸਿੰਘ ਬ੍ਰਹਮਪੁਰਾ ਚੇਅਰਮੈਨ ਜ਼ਿਲਾ ਯੋਜਨਾ ਕਮੇਟੀ, ਸ. ਅਲਵਿੰਦਰਪਾਲ ਸਿੰਘ ਪੱਖੋਕੇ ਜ਼ਿਲਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ, ਮੁੱਖ ਮੰਤਰੀ ਦੇ ਵਿਸ਼ੇਸ਼ ਸਕੱਤਰ ਸ੍ਰੀ ਕੇ.ਜੀ.ਐੱਸ. ਚੀਮਾ, ਸ੍ਰੀ ਲੋਕ ਨਾਥ ਆਂਗਰਾ ਆਈ.ਜੀ., ਕੁੰਵਰ ਵਿਜੇ ਪ੍ਰਤਾਪ ਸਿੰਘ ਡੀ.ਆਈ.ਜੀ., ਸ. ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ, ਸ. ਰਣਬੀਰ ਸਿੰਘ ਮੂਧਲ ਏ.ਡੀ.ਸੀ. ਵਿਕਾਸ ਹਾਜਰ ਸਨ।

468 ad

Submit a Comment

Your email address will not be published. Required fields are marked *