7654 ਅਧਿਆਪਕਾਂ ਨੂੰ 19 ਨੂੰ ਰੈਗੂਲਰ ਕਰਾਂਗੇ : ਮਲੂਕਾ

7654 ਅਧਿਆਪਕਾਂ ਨੂੰ 19 ਨੂੰ ਰੈਗੂਲਰ ਕਰਾਂਗੇ : ਮਲੂਕਾ

ਪੰਜਾਬ ਦੇ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਨਾਲ 7654 ਸਾਂਝਾ ਅਧਿਆਪਕ ਫਰੰਟ ਦੇ ਇਕ ਵਫ਼ਦ ਨੇ ਅੱਜ ਮੁਲਾਕਾਤ ਕਰਕੇ ਉਨ੍ਹਾਂ ਨੂੰ ਰੈਗੂਲਰ ਕਰਨ ਦੇ ਹੁਕਮ ਜਲਦ  ਜਾਰੀ ਕਰਨ ਦੀ ਮੰਗ ਕੀਤੀ। ਇਸ ਮੌਕੇ ਆਗੂਆਂ ਨਾਲ ਗੱਲ ਕਰਦਿਆਂ ਮਲੂਕਾ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਹੈ ਅਤੇ ਰੈਗੂਲਰ ਪੱਤਰ ਜਾਰੀ ਕਰਨ ‘ਚ ਸਿਰਫ ਇਸ ਲਈ ਦਿੱਕਤ ਆ ਰਹੀ ਹੈ ਕਿਉਂਕਿ ਸੂਬੇ ‘ਚ ਚੋਣ ਜ਼ਾਬਤਾ ਲੱਗਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਭਾਰਤ ਦੇ ਚੋਣ ਕਮਿਸ਼ਨ ਕੋਲ ਇਸ ਸਬੰਧੀ ਬੇਨਤੀ ਕੀਤੀ ਹੈ ਕਿ 7654 ਅਧਿਆਪਕਾਂ ਨੂੰ ਰੈਗੂਲਰ ਕਰਨ ਸਬੰਧੀ ਪੱਤਰ ਜਾਰੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਕਿਉਂਕਿ ਅਧਿਆਪਕਾਂ ਨੇ ਪਹਿਲਾਂ ਹੀ ਆਪਣੀ ਸੇਵਾ ਦੇ ਲਾਜ਼ਮੀ 3 ਸਾਲਾਂ ਵਾਲੀ ਸ਼ਰਤ ਪੂਰੀ ਕਰ ਲਈ ਹੈ।

468 ad