”84 ਦੇ ਪੀੜਤਾਂ ਨੂੰ 2 ਲੱਖ ਦੀ ਮਦਦ ਦੇਵੇਗੀ ਸਰਕਾਰ

18ਨਵੀਂ ਦਿੱਲੀ/ਚੰਡੀਗੜ੍,4 ਮਈ ( ਪੀਡੀ ਬੇਉਰੋ ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਸਿਆਸੀ ਪੱਤੇ ਖੇਡਦੀ ਨਜ਼ਰ ਆ ਰਹੀ ਹੈ ਫਿਰ ਉਹ ਭਾਵੇਂ ਕਾਂਗਰਸ ਹੋਵੇ ਜਾਂ ਭਾਜਪਾ ਤੇ ਜਾਂ ਫਿਰ ਆਮ ਆਦਮੀ ਪਾਰਟੀ। ਚੋਣਾਂ ਦੇ ਨੇੜੇ ਆਉਂਦਿਆਂ ਹੀ ਸਾਰੀਆਂ ਪਾਰਟੀਆਂ ਪੰਜਾਬ ਦੇ ਲੋਕਾਂ ਦਾ ਦਿਲ ਜਿੱਤਣ ਦੀਆਂ ਕੋਸ਼ਿਸ਼ਾਂ ਵਿਚ ਲੱਗ ਗਈਆਂ ਹਨ।
ਕੇਂਦਰ ਦੀ ਭਾਜਪਾ ਸਰਕਾਰ ਨੇ ਵੀ ਜਨਤਾ ਨੂੰ ਆਪਣੇ ਵੱਲ ਖਿੱਚਣ ਲਈ ਲਾਲਚ ਦੇਣਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੇ 1984 ਦੇ ਸਿੱਖ ਵਿਰੋਧੀ ਪੀੜਤਾਂ ਨੂੰ 2 ਲੱਖ ਰੁਪਏ ਪ੍ਰਤੀ ਪਰਿਵਾਰ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਹ ਸਹਾਇਤਾ ਸਿਰਫ ਉਨ੍ਹਾਂ ਪਰਿਵਾਰ ਨੂੰ ਹੀ ਮਿਲੇਗੀ ਜੋ ਦੰਗਿਆਂ ਤੋਂ ਪ੍ਰਭਾਵਿਤ ਹੋ ਕੇ ਦੂਜੇ ਸੂਬਿਆਂ ਤੋਂ ਪੰਜਾਬ ਪੁੱਜੇ ਸਨ।
ਇਹ ਫੈਸਲਾ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰਾਲਾ ਨੇ ਲਿਆ, ਜਿਸਦੇ ਮੁਤਾਬਕ ਕੇਂਦਰੀ ਪੁਨਰਵਾਸ ਰਾਹਤ ਯੋਜਨਾ ਦੇ ਤਹਿਤ ਪੰਜਾਬ ਵਿਚ ਕੁੱਲ 1020 ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਗ੍ਰਹਿ ਮੰਤਰਾਲਾ ਨੇ ਇਹ ਫੈਸਲਾ ਜਸਟਿਸ ਜੀ. ਪੀ. ਮਾਥੁਰ ਕਮੇਟੀ ਦੀ ਸਿਫਾਰਿਸ਼ ਦੇ ਆਧਾਰ ‘ਤੇ ਲਿਆ ਹੈ। ਸੱਤਾ ਵਿਚ ਆਉਣ ਤੋਂ ਬਾਅਦ ਮੋਦੀ ਸਰਕਾਰ ਨੇ 2014 ਵਿਚ ਇਸ ਕਮੇਟੀ ਦਾ ਗਠਨ ਕੀਤਾ ਗਿਆ ਸੀ।
ਪ੍ਰਕਿਰਿਆ ਸ਼ੁਰੂ ਹੋਣ ਦੇ 6 ਮਹੀਨਿਆਂ ਤੱਕ ਪ੍ਰਭਾਵਿਤਾਂ ਨੂੰ ਰਾਹਤ ਰਾਸ਼ੀ ਵੰਡ ਦਿੱਤੀ ਜਾਵੇਗੀ। ਇਸਤੋਂ ਇਲਾਵਾ ਕੇਂਦਰੀ ਸਕਿੱਲ ਡਿਵੈਲਪਮੈਂਟ ਮੰਤਰਾਲਾ ਇਨ੍ਹਾਂ ਪਰਿਵਾਰਾਂ ਦੇ ਮੈਂਬਰਾਂ ਨੂੰ ਮੁਫਤ ਟ੍ਰੇਨਿੰਗ ਦੇਵੇਗਾ।
ਜ਼ਿਕਰਯੋਗ ਹੈ ਕਿ 1984 ਦੇ ਦੰਗਿਆਂ ਵਿਚ ਹਜ਼ਾਰਾਂ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਕਈ ਸਿੱਖ ਪਰਿਵਾਰ ਪੰਜਾਬ ਵਿਚ ਆ ਕੇ ਵੱਸ ਗਏ ਸਨ। ਫਿਲਹਾਲ ਅਧਿਕਾਰਤ ਰੂਪ ਵਿਚ ਉਕਤ ਪ੍ਰੋਗਰਾਮ ਦਾ ਐਲਾਨ ਨਹੀਂ ਕੀਤਾ ਗਿਆ ਹੈ।

468 ad

Submit a Comment

Your email address will not be published. Required fields are marked *