SGPC ਨੇ ਕਿਉਂ ਟਾਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ?

14ਅੰਮ੍ਰਿਤਸਰ, 19 ਮਈ ( ਪੀਡੀ ਬੇਉਰੋ ) ਅੰਮ੍ਰਿਤਸਰ ਦੇ ਇਤਿਹਾਸਕ ਗੁਰਦੁਆਰਾ ਰਾਮ ਸਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਵਾਲੀ ਇਮਾਰਤ ਵਿੱਚ ਸ਼ਾਟ ਸਰਕਟ ਨਾਲ ਅੱਗ ਲੱਗਣ ਕਰਕੇ ਸ਼੍ਰੋਮਣੀ ਕਮੇਟੀ ਦੀ ਅੱਜ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਬੈਠਕ ਰੱਦ ਕਰ ਦਿੱਤੀ ਗਈ ਹੈ। ਹੁਣ ਇਹ ਬੈਠਕ 23 ਮਈ ਨੂੰ ਫਤਹਿਗੜ੍ਹ ਸਾਹਿਬ ਵਿਖੇ ਕੀਤੀ ਜਾਵੇਗੀ।ਅੱਜ ਸਵੇਰੇ ਅਚਾਨਕ ਸ਼ਾਟ ਸਰਕਟ ਨਾਲ ਲੱਗੀ ਅੱਗ ਕਰਨ ਗੁਰੂ ਗ੍ਰੰਥ ਸਾਹਿਬ ਦੇ ਪੇਜ ਪਵਨ ਸਰੂਪਾਂ ਨੂੰ ਨੁਕਸਾਨ ਪਹੁੰਚਿਆ ਹੈ ਜਦਕਿ ਕੁਝ ਹੋਰ ਸਰੂਪਾਂ ਦੀਆਂ ਜਿਲਦਾਂ ਨੁਕਸਾਨੀਆਂ ਗਈਆਂ ਹਨ। ਇਸ ਗੱਲ ਦਾ ਖੁਲਾਸਾ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਘਟਨਾ ਵਾਲੀ ਥਾਂ ਦਾ ਦੌਰਾ ਕਰਨ ਮਗਰੋਂ ਕੀਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਰੂਪਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਨੂੰ ਗੋਇੰਦਵਾਲ ਸਾਹਿਬ ਵਿਖੇ ਅੰਤਿਮ ਸੰਸਕਾਰ ਲਈ ਭੇਜ ਦਿੱਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਲਈ ਸਬ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ ਜੋ ਇਸ ਮਾਮਲੇ ਦੀ ਪੂਰੀ ਜਾਂਚ ਕਰਕੇ ਰਿਪੋਰਟ ਹਫਤੇ ਦੇ ਅੰਦਰ-ਅੰਦਰ ਸੌਂਪੇਗੀ। ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾਣ ਦੇ ਬਾਵਜੂਦ ਅਜਿਹੀ ਘਟਨਾ ਵਾਪਰਨੀ ਬਹੁਤ ਹੀ ਦੁਖਦਾਈ ਹੈ। ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ ਇਸ ਲਈ ਕਮੇਟੀ ਵੱਲੋਂ ਜਾਂਚ ਕਰਨ ਮਗਰੋਂ ਪਾਈਆਂ ਜਾਣ ਵਾਲੀਆਂ ਖਾਮੀਆਂ ਨੂੰ ਤੁਰੰਤ ਦੂਰ ਕੀਤਾ ਜਾਵੇਗਾ।

468 ad

Submit a Comment

Your email address will not be published. Required fields are marked *